by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਰੋਜ਼ਪੁਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭਿਆਨਕ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਪਤੀ -ਪਤਨੀ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਅਮਿਤ ਕੁਮਾਰ ਤੇ ਸੋਨੀਆ ਵਾਸੀ ਜਲੰਧਰ ਦੇ ਰੂਪ 'ਚ ਹੋਈ ਹੈ। ਇਹ ਘਟਨਾ ਉਸ ਸਮੇ ਵਾਪਰੀ ਜਦੋ ਪਤੀ- ਪਤਨੀ ਆਪਣੇ ਕਿਸੇ ਰਿਸ਼ਤੇਦਾਰ ਨੂੰ ਮਿਲ ਕੇ ਵਾਪਸ ਆ ਰਹੇ ਸਨ ।ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਕਾਰਨ ਤੇਜ਼ ਰਫ਼ਤਾਰ ਸੀ ।ਬਾਈਕ ਬੇਕਾਬੂ ਹੋ ਕੇ ਸੜਕ ਕਿਨਾਰੇ ਦਰੱਖਤ ਨਾਲ ਜਾ ਟਕਰਾਈ ,ਜਿਸ ਕਾਰਨ ਇਹ ਵੱਡਾ ਹਾਦਸਾ ਵਾਪਰ ਗਿਆ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।