by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਲਾਕ ਸੜੋਆ ਦੇ ਪਿੰਡ ਕਰੀਮਪੁਰ ਚਾਹਵਾਲਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਅਣਪਛਾਤੇ ਵਿਅਕਤੀਆਂ ਵਲੋਂ ਕੈਨੇਡਾ 'ਚ 24 ਸਾਲਾਂ ਨੌਜਵਾਨ ਨਾਲ ਕੁੱਟਮਾਰ ਕਰਕੇ ਗੰਭੀਰ ਜਖ਼ਮੀ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ 24 ਸਾਲਾਂ ਨੌਜਵਾਨ ਗੁਰਵਿੰਦਰ 2021 'ਚ ਕੈਨੇਡਾ ਬਤੋਰ ਅੰਤਰਰਾਸ਼ਟਰੀ ਵਿਦਿਆਰਥੀ ਦੇ ਰੂਪ 'ਚ ਗਿਆ ਸੀ। ਗੁਰਵਿੰਦਰ ਸਿੰਘ ਪਿਛਲੇ ਦਿਨੀਂ ਆਪਣੇ ਕੰਮ 'ਤੇ ਜਾ ਰਿਹਾ ਸੀ । ਇਸ ਦੌਰਾਨ ਰਸਤੇ 'ਚ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਉਸ 'ਤੇ ਹਮਲਾ ਕਰ ਦਿੱਤਾ ਗਿਆ। ਜਿਸ ਕਾਰਨ ਉਹ ਗੰਭੀਰ ਜਖ਼ਮੀ ਹੋ ਗਿਆ ਤੇ ਉਸ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ ,ਉੱਥੇ ਅੱਜ ਉਸ ਦੀ ਮੌਤ ਹੋ ਗਈ। ਗੁਰਵਿੰਦਰ ਦੀ ਮੌਤ ਨਾਲ ਪਰਿਵਾਰਿਕ ਮੈਬਰਾਂ ਦਾ ਰੋ -ਰੋ ਬੁਰਾ ਹਾਲ ਹੈ, ਜਦਕਿ ਇਲਾਕੇ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ।