by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੀ ਮੁਕਤਸਰ ਸਾਹਿਬ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਕੋਟ ਭਾਈ ਤੋਂ ਅਗਵਾ ਕੀਤੇ ਗਏ 20 ਸਾਲਾ ਹਰਮਨ ਦੀ ਲਾਸ਼ ਬਰਾਮਦ ਹੋਈ ਹੈ। ਹਰਮਨ ਮਾਪਿਆਂ ਦਾ ਇਕਲੌਤਾ ਪੁੱਤ ਸੀ। ਦੱਸਿਆ ਜਾ ਰਿਹਾ ਕਿਡਨੈਪਰਾਂ ਵਲੋਂ ਹਰਮਨ ਦੇ ਮਾਪਿਆਂ ਕੋਲੋਂ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ । ਜਾਣਕਾਰੀ ਅਨੁਸਾਰ ਇਸ ਗੈਂਗ ਵਲੋਂ ਪਹਿਲਾਂ ਵੀ ਫਿਰੌਤੀ ਨਾ ਦੇਣ 'ਤੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਸੀ। ਲਾਪਤਾ ਹੋਣ 'ਤੇ ਪੁਲਿਸ ਵਲੋਂ ਹਰਮਨ ਦੀ ਭਾਲ ਲਗਾਤਾਰ ਕੀਤੀ ਜਾ ਰਹੀ ਸੀ ਪਰ ਹੁਣ ਪੁਲਿਸ ਨੂੰ ਉਸ ਦੀ ਲਾਸ਼ ਮਿਲੀ ਹੈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।