by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਠਿੰਡਾ ਦੇ ਪਿੰਡ ਗਿਲਪੱਤੀ ਤੋਂ ਮਦੰਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਕਾਰ ਦੇ ਅਚਾਨਕ ਬੇਕਾਬੂ ਹੋ ਦਰੱਖਤ ਨਾਲ ਟਕਰਾ ਗਈ। ਹਾਦਸਾ ਇਨ੍ਹਾਂ ਭਿਆਨਕ ਸੀ ਕਿ ਕਾਰ ਸਵਾਰ ਨੌਜਵਾਨ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਰਾਜੀਵਿੰਦਰ ਧਾਲੀਵਾਲ ਨੇ ਮੌਕੇ 'ਤੇ ਪਹੁੰਚ ਲੋਕਾਂ ਦੀ ਮਦਦ ਨਾਲ ਕਾਰ ਦਾ ਸਟੇਅਰਿੰਗ ਉਖਾੜ ਕੇ ਕਾਰ ਸਵਾਰ ਨੂੰ ਬਾਹਰ ਕੱਢਿਆ। ਲੋਕਾਂ ਵਲੋਂ ਕਾਰ ਸਵਾਰ ਨੌਜਵਾਨ ਨੂੰ ਹਸਪਤਾਲ ਇਲਾਜ਼ ਲਈ ਹਸਪਤਾਲ ਭੇਜਿਆ ਗਿਆ ,ਉੱਥੇ ਜਾ ਕੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ । ਮ੍ਰਿਤਕ ਨੌਜਵਾਨ ਦੀ ਪਛਾਣ ਰਵੀ ਸਿੰਘ ਪਿੰਡ ਬੁਰਜ ਦੇ ਰੂਪ 'ਚ ਹੋਈ ਹੈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ ।