by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁਲਾਂਪੁਰ ਦੇ ਪਿੰਡ ਸੁਧਾਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ 28 ਸਾਲਾਂ ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਲਾਸ਼ ਮਿਲੀ ਹੈ। ਮ੍ਰਿਤਕਾ ਦੇ ਪਿਤਾ ਗੁਰਦੀਪ ਸਿੰਘ ਨੇ ਬਿਆਨਾਂ 'ਤੇ ਪਤੀ ਮੰਨਿਦਰ ਸਿੰਘ ਦਾਜ ਲਈ ਕਤਲ ਕਰਨ ਦਾ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਸ਼ਰਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਕੁੜੀ ਦੇ ਪਿਤਾ ਗੁਰਦੀਪ ਸਿੰਘ ਨੇ ਆਪਣੇ ਬਿਆਨ 'ਚ ਕਿਹਾ ਕਿ ਮੰਨਿਦਰ ਸਿੰਘ ਨਸ਼ੇ ਦਾ ਆਦੀ ਸੀ । ਉਹ ਪਹਿਲਾਂ ਵੀ ਕਈ ਜੇਲ੍ਹ ਵਿੱਚ ਬੰਦ ਸੀ। ਉਨ੍ਹਾਂ ਨੇ ਦੋਸ਼ ਲਗਦੇ ਕਿਹਾ ਕਿ ਵਿਆਹ ਦੇ 2 ਸਾਲਾਂ ਅੰਦਰ ਮੇਰੀ ਧੀ ਨਾਲ ਕੁੱਟਮਾਰ ਕਰਕੇ ਮਾਪਿਆਂ ਤੋਂ ਪੈਸੇ ਲਿਆਉਣ ਲਈ ਮਜ਼ਬੂਰ ਕੀਤਾ ਜਾਂਦਾ ਸੀ। ਮੇਰੀ ਧੀ ਨੂੰ ਸਹੁਰੇ ਪਰਿਵਾਰ ਨੇ ਮਾਰ ਦਿੱਤਾ ਹੈ। ਕੁੜੀ ਕੋਲੋਂ ਇੱਕ ਖ਼ੁਦਕੁਸ਼ੀ ਨੋਟ ਵੀ ਮਿਲਿਆ ਹੈ, ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।