by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਗਾ ਤੋਂ ਮਦੰਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਪਿੰਡ ਸਮਾਧ ਦੀ ਰਹਿਣ ਵਾਲੀ ਮੂਰਤੀ ਕੌਰ ਨੇ ਮਾਨਸਿਕ ਪ੍ਰੇਸ਼ਾਨੀ ਦੇ ਚਲਦੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਅਧਿਕਾਰੀ ਗੁਰਚਰਨ ਕੌਰ ਨੇ ਦੱਸਿਆ ਕਿ ਮੂਰਤੀ ਕੌਰ ਜੋ ਕਿ 3 ਬੱਚਿਆਂ ਦੀ ਮਾਂ ਸੀ। ਬੀਤੀ ਦਿਨੀਂ ਉਸ ਨੇ ਮਾਨਸਿਕ ਪ੍ਰੇਸ਼ਾਨੀ ਦੇ ਚਲਦੇ ਆਪਣੇ ਘਰ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ਕਰ ਲਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।