by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵਿਦੇਸ਼ਾ ਦੀ ਧਰਤੀ 'ਤੇ ਪੰਜਾਬੀ ਨੌਜਵਾਨਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਰੋਜ਼ਾਨਾ ਹੀ ਮੌਤਾਂ ਹੋ ਰਹੀਆਂ ਹਨ, ਅਜਿਹਾ ਹੀ ਇੱਕ ਤਾਜ਼ਾ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ। ਜਿੱਥੇ ਗੋਰਾਇਆ ਦੇ ਰਹਿਣ ਵਾਲੇ ਪੰਜਾਬੀ ਨੌਜਵਾਨ ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਅਮਨ ਸੈਣੀ ਦੇ ਰੂਪ 'ਚ ਹੋਈ ਹੈ। ਜਾਣਕਾਰੀ ਅਨੁਸਾਰ ਅਮਨ ਸੈਣੀ ਨੇ 2 ਦਿਨ ਪਹਿਲਾਂ ਹੀ ਆਪਣਾ ਜਨਮਦਿਨ ਮਨਾਇਆ ਸੀ । ਨੌਜਵਾਨ ਦੀ ਮੌਤ ਦੀ ਖ਼ਬਰ ਨਾਲ ਪਰਿਵਾਰਿਕ ਮੈਬਰਾਂ ਦਾ ਰੋ -ਰੋ ਬੁਰਾ ਹਾਲ ਹੈ। ਅਮਨ ਸੈਣੀ ਕਾਫੀ ਸਾਲਾਂ ਤੋਂ ਕੈਨੇਡਾ ਰਹਿ ਰਿਹਾ ਸੀ। ਪੰਜਾਬ 'ਚ ਰਹਿੰਦੇ ਹੋਏ ਉਸ ਨੇ ਸੱਭਿਆਚਾਰ ਨਾਲ ਸਬੰਧਤ ਕਈ ਪ੍ਰੇਗਰਾਮ ਕਰਵਾਏ ਸਨ। ਦੱਸ ਦਈਏ ਕਿ ਅਮਨ ਸੈਣੀ ਨੂੰ ਖੁਦ ਵੀ ਇੱਕ ਮਾਡਲ ਸੀ ਤੇ ਪਤਨੀ ਰਜਨੀ ਵੀ ਮਾਡਲ ਹੈ ।