by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਾਛੀਵਾੜਾ ਸਾਹਿਬ ਪਿੰਡ ਲੁਬਾਣਗੜ੍ਹ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਟਲੀ ਵਿਖੇ ਵਾਪਰੇ ਭਿਆਨਕ ਹਾਦਸੇ ਦੌਰਾਨ ਪਪੁੰਜਾਬੀ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਅਵਤਾਰ ਸਿੰਘ ਦੇ ਰੂਪ ਵਿੱਚ ਹੋਈ ਹੈ। ਦੱਸਿਆ ਜਾ ਰਿਹਾ ਅਵਤਾਰ ਸਿੰਘ ਇਟਲੀ ਦੇ ਜ਼ਿਲ੍ਹਾ ਮੈਟੁਆ 'ਚ ਆਪਣੀ ਪਤਨੀ ਤੇ ਬੱਚੇ ਨਾਲ ਰਹਿੰਦਾ ਸੀ ਤੇ ਉਹ ਉੱਥੇ ਇਮਾਰਤਾਂ ਦੀ ਕੰਸਟ੍ਰਕਸ਼ਨ ਦਾ ਕੰਮ ਕਰਦਾ ਸੀ। ਬੀਤੀ ਦਿਨੀਂ ਇਮਾਰਤ ਦੀ ਉਸਾਰੀ ਕਰਦੇ ਹੋਏ ਉਸ ਦਾ ਤੀਜੀ ਮੰਜਿਲ ਤੋਂ ਪੈਰ ਫਿਸਲ ਗਿਆ ਤੇ ਉਸ ਦੀ ਜ਼ਮੀਨ 'ਤੇ ਡਿੱਗਣ ਕਾਰਨ ਮੌਤ ਹੋ ਗਈ । ਇਸ ਘਟਨਾ ਦੀ ਖ਼ਬਰ ਸੁਣਕੇ ਪਰਿਵਾਰਿਕ ਮੈਬਰਾਂ ਦਾ ਰੋ-ਰੋ ਬੁਰਾ ਹਾਲ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਬਹਾਦਰ ਸਿੰਘ ਖੇਤੀਬਾੜੀ ਕਰਦੇ ਹਨ ਤੇ ਅਵਤਾਰ ਸਿੰਘ ਉਨ੍ਹਾਂ ਦਾ ਇਕਲੌਤਾ ਪੁੱਤ ਸੀ ।ਅਵਤਾਰ ਸਿੰਘ ਦੀ ਮੌਤ ਨਾਲ ਪਿੰਡ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ।