ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸਹੁਰੇ ਪਰਿਵਾਰ ਤੇ ਪਤਨੀ ਤੋਂ ਦੁੱਖੀ ਹੋ ਨੌਜਵਾਨ ਨੇ ਜੀਵਨ ਲੀਲਾ ਖ਼ਤਮ ਕਰ ਲਈ। ਦੱਸਿਆ ਜਾ ਰਿਹਾ ਨੌਜਵਾਨ ਨੇ ਖ਼ੁਦਕੁਸ਼ੀ ਕਰਨੀ ਤੋਂ ਪਹਿਲਾਂ ਹੀ ਵੀਡੀਓ ਬਣਾਈ ਸੀ। ਇਸ ਵੀਡੀਓ 'ਚ ਉਸ ਨੇ ਸਹੁਰੇ ਪਰਿਵਾਰ ਸਮੇਤ ਆਪਣੀ ਪਤਨੀ ਨੂੰ ਮੌਤ ਦਾ ਜਿੰਮੇਵਾਰ ਠਹਿਰਾਇਆ । ਇਸ ਤੋਂ ਬਾਅਦ ਨੌਜਵਾਨ ਨੇ ਰੱਸੀ ਨਾਲ ਫਾਹਾ ਲੈ ਕੇ ਜ਼ਿੰਦਗੀ ਖ਼ਤਮ ਕਰ ਲਈ, ਜਦੋ ਨੌਜਵਾਨ ਦੇ ਪਿਤਾ ਨੂੰ ਪਤਾ ਲੱਗਾ ਤਾਂ ਉਹ ਘਰ ਪਹੁੰਚੇ ਤੇ ਨੌਜਵਾਨ ਨੂੰ ਹਸਪਤਾਲ ਲੈ ਗਏ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਮ੍ਰਿਤਕ ਦੀ ਪਛਾਣ ਹਿਤੇਸ਼ ਦੇ ਰੂਪ 'ਚ ਕੀਤੀ ਹੈ ।ਰਿਸ਼ਤੇਦਾਰ ਪੁਨੀਤ ਨੇ ਦੱਸਿਆ ਕਿ 8 ਸਾਲ ਪਹਿਲਾਂ ਹਿਤੇਸ਼ ਦਾ ਵਿਆਹ ਹੋਇਆ ਸੀ ।ਜਿਸ ਦੇ 2 ਬੱਚੇ ਵੀ ਹਨ ਪਰ ਪਤਨੀ ਦੋਵੇ ਬੱਚਿਆਂ ਨਾਲ ਸਹੁਰੇ ਪਰਿਵਾਰ ਘਰ ਚਲੀ ਗਈ। ਜਿਸ ਤੋਂ ਬਾਅਦ ਹਿਤੇਸ਼ ਉਸ ਨੂੰ ਮਨਾਉਣ ਲਈ ਚਲਾ ਗਿਆ ਸੀ ਪਰ ਉਸ ਦੇ ਸਹੁਰੇ ਪਰਿਵਾਰ ਨੇ ਉਸ ਨੂੰ ਘਰ ਅੰਦਰ ਦਾਖ਼ਲ ਹੋਣ ਨਹੀ ਦਿੱਤਾ। ਇਸ ਦੇ ਨਾਲ ਸਹੁਰੇ ਪਰਿਵਾਰ ਨੇ ਉਸ ਦੇ ਖ਼ਿਲਾਫ਼ ਝੂਠੀ ਸ਼ਿਕਾਇਤ ਦਰਜ਼ ਕਰਵਾਈ ਦਿੱਤੀ ਸੀ। ਜਿਸ ਤੋਂ ਪ੍ਰੇਸ਼ਾਨ ਹੋ ਕੇ ਅੱਜ ਉਸ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ।ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।