by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨੰਗਲ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕਈ ਦਿਨਾਂ ਤੋਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਅੱਜ ਅਨੰਦਪੁਰ ਸਾਹਿਬ ਦੇ ਨਹਿਰ 'ਚੋ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਹਰਜਿੰਦਰ ਸਿੰਘ ਵਾਸੀ ਨੰਗਲ ਦੇ ਰੂਪ 'ਚ ਹੋਈ ਹੈ।ਦੱਸਿਆ ਜਾ ਰਿਹਾ ਮ੍ਰਿਤਕ ਨੌਜਵਾਨ ਪਿਛਲੇ ਦਿਨੀਂ 2 ਮਿੰਟ ਦਾ ਬੋਲ ਕੇ ਘਰੋਂ ਚਲਾ ਗਿਆ ਸੀ ਪਰ ਉਹ ਕਾਫੀ ਸਮੇ ਤੱਕ ਘਰ ਵਾਪਸ ਨਹੀ ਆਇਆ ਤਾਂ ਪਰਿਵਾਰਿਕ ਮੈਬਰਾਂ ਨੇ ਇਸ ਘਟਨਾ ਦੀ ਸ਼ਿਕਾਇਤ ਪੁਲਿਸ ਥਾਣੇ ਦਰਜ਼ ਕਾਰਵਾਈ। ਮ੍ਰਿਤਕ ਹਰਜਿੰਦਰ ਸਿੰਘ 12ਵੀਂ ਦੀ ਪੜ੍ਹਾਈ ਕਰਨ ਤੋਂ ਬਾਅਦ IELTS ਕਰਕੇ ਕੈਨੇਡਾ ਜਾਣ ਦੀ ਤਿਆਰੀ ਕਰ ਰਿਹਾ ਸੀ। ਇਸ ਸੂਚਨਾ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ, ਉੱਥੇ ਹੀ ਪਰਿਵਾਰਿਕ ਮੈਬਰਾਂ ਦਾ ਰੋ- ਰੋ ਬੁਰਾ ਹਾਲ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।