by jaskamal
ਨਿਊਜ਼ ਡੈਸਕ ਰਿੰਪੀ ਸ਼ਰਮਾ : ਬੁਢਲਾਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਗੁਰਨੇ ਕਲਾ ਦੇ ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਰਾਜਵਿੰਦਰ ਸਿੰਘ 3 ਫਰਵਰੀ ਨੂੰ ਕੈਨੇਡਾ ਪੜ੍ਹਾਈ ਕਰਨ ਲਈ ਗਿਆ ਸੀ। ਬੀਤੀ ਦਿਨੀਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਅਪੀਲ ਕੀਤੀ ਹੈ ਕਿ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਜਲਦ ਹੀ ਭਾਰਤ ਲਿਆਉਣ 'ਚ ਪਰਿਵਾਰ ਦੀ ਮਦਦ ਕੀਤੀ ਜਾਵੇ। ਮ੍ਰਿਤਕ ਨੌਜਵਾਨ ਆਪਣੇ ਪਿੱਛੇ ਮਾਪੇ ਤੇ ਇੱਕ ਭੈਣ ਨੂੰ ਛੱਡ ਗਿਆ। ਇਸ ਘਟਨਾ ਨਾਲ ਪਰਿਵਾਰ ਦਾ ਰੋ- ਰੋ ਬੁਰਾ ਹਾਲ ਹੈ