ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੰਡੀਗੜ੍ਹ ਦੇ ਸੁਭਾਸ਼ ਨਗਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿਥੇ ਨਵ- ਵਿਆਹੁਤਾ ਨੇ ਸਹੁਰੇ ਪਰਿਵਾਰ ਤੋਂ ਤੰਗ ਹੋ ਕੇ ਜਿੰਦਗੀ ਖ਼ਤਮ ਕਰ ਲਈ। ਦੱਸਿਆ ਜਾ ਰਿਹਾ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਮਹਿਲਾ ਨੂੰ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ । ਮ੍ਰਿਤਕਾ ਦੀ ਪਛਾਣ ਵਿਭੂਤੀ ਦੇ ਰੂਪ 'ਚ ਹੋਈ ਹੈ । ਪੁਲਿਸ ਨੇ ਮ੍ਰਿਤਕਾ ਦੇ ਪਰਿਵਾਰਿਕ ਮੈਬਰਾਂ ਦੇ ਬਿਆਨਾਂ 'ਤੇ ਸਹੁਰੇ ਪਰਿਵਾਰ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਮ੍ਰਿਤਕਾ ਦੀ ਪੋਸਟਮਾਰਟਮ ਰਿਪੋਰਟ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕਾ ਦੀ ਮਾਂ ਨੇ ਸ਼ਿਕਾਇਤ ਵਿੱਚ ਕਿਹਾ ਕਿ ਉਸ ਦੀ ਧੀ ਦਾ ਵਿਆਹ 2022 ਵਿਚ ਸੁਭਾਸ਼ੂ ਨਗਰ ਦੇ ਰਹਿਣ ਵਾਲੇ ਸੁਮੀਤ ਨਾਲ ਹੋਇਆ ਸੀ। ਵਿਆਹ ਤੋਂ ਕੁਝ ਦਿਨ ਬਾਅਦ ਹੀ ਸਹੁਰੇ ਪਰਿਵਾਰ ਵਲੋਂ ਉਨ੍ਹਾਂ ਦੀ ਧੀ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕੀਤਾ ਜਾਣ ਲੱਗਾ । ਜਿਸ ਕਾਰਨ ਉਸ ਨੇ ਅੱਜ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ਕਰ ਲਈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
by jaskamal