by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਿਆਣਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਜ਼ਮਾਨਤ 'ਤੇ ਆਏ ਨੌਜਵਾਨ 'ਤੇ ਕੁਝ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਮਿਤ ਦੇ ਰੂਪ 'ਚ ਹੋਈ ਹੈ। ਉਹ ਕੁਝ ਦਿਨ ਪਹਿਲਾਂ ਹੀ ਜੇਲ੍ਹ ਤੋਂ ਜ਼ਮਾਨਤ 'ਤੇ ਬਾਹਰ ਆਇਆ ਸੀ । ਮੋਹਿਤ ਨੇ ਪੁਲਿਸ ਨੂੰ ਸ਼ਿਕਾਇਤ 'ਚ ਕਿਹਾ ਕਿ ਉਸ ਦਾ ਭਰਾ ਸੁਮਿਤ ਆਪਣੇ ਦੋਸਤ ਨਾਲ ਮੋਟਰਸਾਈਕਲ 'ਤੇ ਜਾ ਰਿਹਾ ਸੀ, ਜਦੋ ਉਹ ਦੋਵੇ ਸੋਨੂੰ ਦੇ ਘਰ ਕੋਲ ਪਹੁੰਚੇ ਤਾਂ ਰੋਹਿਤ ,ਸੋਨੂੰ ,ਸਾਹਿਲ ਸਮੇਤ ਕਈ ਨੌਜਵਾਨਾਂ ਸੋਨੂੰ ਦੀ ਗਲੀ ਵਿੱਚ ਆ ਗਏ। ਉਤਕ ਨੌਜਵਾਨਾਂ ਨੇ ਸੁਮਿਤ ਤੇ ਅੰਸ਼ੁਲ ਦਾ ਰਸਤਾ ਰੋਕ ਦਿੱਤਾ। ਜਿਸ ਤੋਂ ਬਾਅਦ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।