by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਹਨੇਵਾਲ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਕੁਝ ਅਣਪਛਾਤੇ ਵਿਅਕਤੀਆਂ ਨੇ ਇੱਕ ਕੁੱਤੇ ਨਾਲ ਪਹਿਲਾਂ ਬੁਰੀ ਤਰਾਂ ਕੁੱਟਮਾਰ ਕੀਤੀ, ਜਦੋ ਕੁੱਤਾ ਗੰਭੀਰ ਜਖ਼ਮੀ ਹੋ ਗਿਆ ਤਾਂ ਉਸ ਦੀ ਲਾਸ਼ ਨੂੰ ਸੁੱਟ ਦਿੱਤਾ। ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ। ਪੁਲਿਸ ਅਧਿਕਾਰੀ ਇੰਦਰਜੀਤ ਸਿੰਘ ਨੇ ਕਿਹਾ ਉਹ ਹੈਲਪ ਫ਼ਾਰ ਐਨੀਮਲ ਸੰਸਥਾ ਦਾ ਮੈਬਰ ਹੈ। ਬੀਤੀ ਦਿਨੀਂ ਬਲਜਿੰਦਰ ਕੌਰ ਨਾਮ ਦੀ ਮਹਿਲਾ ਦਾ ਫੋਨ ਆਇਆ ਤੇ ਉਸ ਨੇ ਦੱਸਿਆ ਕਿ ਗਾਰਡਨ ਸਿਟੀ 'ਚ ਹਰਿੰਦਰ ਸਿੰਘ ,ਦਵਿੰਦਰ ਸਿੰਘ ,ਸੁਖਦੇਵ ਸਿੰਘ ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਕੁੱਤੇ ਨਾਲ ਕੁੱਟਮਾਰ ਕੀਤੀ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ । ਮਨੀ ਸਿੰਘ ਨੇ ਪੁਲਿਸ ਨੂੰ ਕਿਹਾ ਕਿ ਜਦੋ ਉਸ ਨੇ ਮੌਕੇ 'ਤੇ ਜਾ ਦੇਖਿਆ ਤਾਂ ਖੂਨ ਦੇ ਛਿੱਟੇ ਸਨ ਤੇ ਦੋਸ਼ੀਆਂ ਨੇ ਕੁੱਤੇ ਦੀ ਲਾਸ਼ ਨੂੰ ਸੁੱਟ ਦਿੱਤਾ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ।