by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਥੇ ਦਿਨ ਦਿਹਾੜੇ ਨੌਜਵਾਨਾਂ ਵਲੋਂ ਇਕ ਸ਼ਿਵ ਕੁਮਾਰ ਨਾਮ ਦੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕੀਤਾ ਗਿਆ ਹੈ। ਇਸ ਵਾਰਦਾਤ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੁਕਾਨ 'ਤੇ ਸਾਮਾਨ ਲੈਣ ਲਈ ਗਿਆ ਹੋਇਆ ਸੀ, ਇਸ ਦੌਰਾਨ ਹੀ ਉਸ ਦਾ ਕਤਲ ਕਰ ਦਿੱਤਾ ਗਿਆ ਹੈ। ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਝ ਵਿਅਕਤੀਆਂ ਨਾਲ 6 ਸਾਲਾਂ ਤੋਂ ਝਗੜਾ ਚੱਲ ਰਿਹਾ ਸੀ। ਪਰਿਵਾਰ ਨੇ ਦੱਸਿਆ ਕਿ ਦੂਜੀ ਧਿਰ ਦੇ ਨੌਜਵਾਨ ਦੇ ਉਸ ਦੀ ਕੁੜੀ ਨੂੰ ਬਹਿਲਾ ਕੇ ਉਸ ਨਾਲ ਵਿਆਹ ਕਰਵਾ ਲਿਆ ਸੀ ਪਰ ਵਿਆਹ ਹੋਣ ਤੋਂ ਬਾਅਦ ਵੀ ਉਸ ਉਸ ਦੇ ਘਰ ਨਹੀਂ ਗਈ। ਇਸ ਮਾਮਲੇ ਨੂੰ ਲੈ ਇਕ ਦੋਸ਼ੀਆਂ ਨੇ ਮ੍ਰਿਤਕ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਕਿਹਾ ਹੈ ਕਿ ਦੋਸ਼ੀਆਂ ਨੂੰ ਜਲਦ ਹੀ ਗ੍ਰਿਫਤਾਰ ਕੀਤਾ ਜਾਵੇਗਾ।