ਕੇਂਦਰੀ ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਪੰਜਵੇਂ ਗੇੜ ਦੀ ਮੀਟਿੰਗ ਲਈ ਦਿੱਤਾ ਸੱਦਾ

by jagjeetkaur

ਸ਼ੰਭੂ ਬਾਰਡਰ, 21 ਫਰਵਰੀ 2024: ਕਿਸਾਨ ਅੰਦੋਲਨ ਦਾ ਅੱਜ 7ਵਾਂ ਦਿਨ ਹੈ। ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨਾਂ ਨੂੰ ਪੰਜਵੇਂ ਗੇੜ ਦੀ ਮੀਟਿੰਗ ਲਈ ਸੱਦਾ ਦਿੱਤਾ ਹੈ। ਇਸ ਸੰਬੰਧੀ ਅਰਜੁਨ ਮੁੰਡਾ ਨੇ ਐਕਸ ‘ਤੇ ਟਵੀਟ ਕਰਦਿਆਂ ਕਿਹਾ ਕਿ, “ਚੌਥੇ ਗੇੜ ਤੋਂ ਬਾਅਦ, ਸਰਕਾਰ ਪੰਜਵੇਂ ਗੇੜ ਵਿੱਚ ਐਮਐਸਪੀ ਦੀ ਮੰਗ, ਫਸਲੀ ਵਿਭਿੰਨਤਾ, ਪਰਾਲੀ ਦਾ ਮੁੱਦਾ, ਐਫਆਈਆਰ ਵਰਗੇ ਸਾਰੇ ਮੁੱਦਿਆਂ ‘ਤੇ ਚਰਚਾ ਕਰਨ ਲਈ ਤਿਆਰ ਹੈ। ਮੈਂ ਫਿਰ ਕਿਸਾਨ ਆਗੂਆਂ ਨੂੰ ਚਰਚਾ ਲਈ ਸੱਦਾ ਦਿੰਦਾ ਹਾਂ। ਸਾਡੇ ਲਈ ਸ਼ਾਂਤੀ ਬਣਾਈ ਰੱਖਣਾ ਜ਼ਰੂਰੀ ਹੈ।”

https://twitter.com/MundaArjun/status/1760178127685538031