by jaskamal
ਨਿਊਜ਼ ਡੈਸਕ (ਜਸਕਮਲ) : ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਰਾਜ ਮੰਤਰੀ ਭਾਰਤੀ ਪਵਾਰ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਵੱਲੋਂ ਕੋਰੋਨਾਂ ਵਾਇਰਸ ਦਾ ਟੈਸਕ ਕਰਵਾਇਆ ਗਿਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ।
ਉਨ੍ਹਾਂ ਨੇ ਆਪਣੇ ਟਵੀਟ ਹੈਂਡਲ ਰਾਹੀਂ ਜਾਣਕਾਰੀ ਦਿੱਤੀ ਕਿ “ਅੱਜ ਮੇਰੀ # ਕੋਵਿਡ -19 ਟੈਸਟ ਰਿਪੋਰਟ ਪਾਜ਼ੇਟਿਵ ਆਈ ਹੈ ਤੇ ਮੈਂ ਆਪਣੇ ਆਪ ਨੂੰ ਘਰ 'ਚ ਅਲੱਗ ਕਰ ਲਿਆ ਹੈ। ਪਿਛਲੇ ਕੁਝ ਦਿਨਾਂ 'ਚ ਮੇਰੇ ਸੰਪਰਕ 'ਚ ਆਏ ਸਾਰੇ ਲੋਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਆਪਣਾ # ਕੋਵਿਡ ਟੈਸਟ ਕਰਵਾਉਣ ਤੇ ਕੋਰੋਨਵਾਇਰਸ ਦੀ ਰੋਕਥਾਮ ਲਈ ਨਿਯਮਾਂ ਦੀ ਪਾਲਣਾ ਕਰਨ।
ਪਵਾਰ ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਦੇ ਡਿੰਡੋਰੀ ਤੋਂ ਲੋਕ ਸਭਾ ਮੈਂਬਰ ਹਨ।