by vikramsehajpal
ਅੰਮ੍ਰਿਤਸਰ,(ਦੇਵ ਇੰਦਰਜੀਤ) :ਅਮਰੀਕਾ ਅਤੇ ਚੀਨ ਵਿਚਕਾਰ ਸੰਯੁਕਤ ਰਾਸ਼ਟਰ 'ਚ ਕੌਮਾਂਤਰੀ ਨਸਲੀ ਭੇਦਭਾਵ ਰੋਕੂ ਦਿਵਸ ਪ੍ਰਰੋਗਰਾਮ ਦੌਰਾਨ ਇਹ ਟਕਰਾਅ ਦੇਖਣ ਨੂੰ ਮਿਲਿਆ। ਅਮਰੀਕੀ ਰਾਜਦੂਤ ਥਾਮਸ ਗ੍ਰੀਨਫੀਲਡ ਨੇ ਕਿਹਾ ਕਿ ਗ਼ੁਲਾਮੀ ਦੁਨੀਆ ਦੇ ਹਰ ਕੋਨੇ ਵਿਚ ਮੌਜੂਦ ਹੈ। ਇਸੇ ਤਰ੍ਹਾਂ ਨਸਲਵਾਦ ਵੀ ਇਕ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਚੀਨ ਦੀ ਸਰਕਾਰ ਨੇ ਸ਼ਿਨਜਿਆਂਗ ਸੂਬੇ ਵਿਚ ਉਈਗਰ ਮੁਸਲਿਮਾਂ ਅਤੇ ਹੋਰ ਘੱਟ ਗਿਣਤੀ ਸਮੂਹਾਂ ਖ਼ਿਲਾਫ਼ ਕਤਲੇਆਮ ਅਤੇ ਮਾਨਵਤਾ ਵਿਰੁੱਧ ਅਪਰਾਧ ਕੀਤੇ।
ਦੋਵਾਂ ਦੇਸ਼ਾਂ ਨੇ ਸ਼ੁੱਕਰਵਾਰ ਨੂੰ ਇਕ-ਦੂਜੇ 'ਤੇ ਗੰਭੀਰ ਦੋਸ਼ ਲਗਾਏ। ਅਮਰੀਕਾ ਨੇ ਚੀਨ 'ਤੇ ਉਈਗਰ ਮੁਸਲਿਮਾਂ ਅਤੇ ਹੋਰ ਘੱਟ ਗਿਣਤੀਆਂ ਦੇ ਕਤਲੇਆਮ ਦੇ ਦੋਸ਼ ਲਾਏ। ਇਸ ਦੇ ਜਵਾਬ 'ਚ ਚੀਨ ਨੇ ਅਮਰੀਕਾ 'ਤੇ ਭੇਦਭਾਵ ਅਤੇ ਨਫ਼ਰਤ ਫੈਲਾਉਣ ਦੇ ਦੋਸ਼ ਲਾਏ। ਇਸ ਤੋਂ ਪਹਿਲੇ ਅਮਰੀਕਾ ਅਤੇ ਚੀਨ ਵਿਚਕਾਰ ਅਲਾਸਕਾ 'ਚ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਦੋਵਾਂ ਦੇਸ਼ਾਂ ਦੇ ਚੋਟੀ ਦੇ ਅਧਿਕਾਰੀਆਂ ਵਿਚਕਾਰ ਕੈਮਰੇ ਦੇ ਸਾਹਮਣੇ ਬਹਿਸਬਾਜ਼ੀ ਹੋਈ ਸੀ।