by vikramsehajpal
ਵਾਸ਼ਿੰਗਟਨ (ਸਾਹਿਬ) - US ਰਾਸ਼ਟਰਪਤੀ ਜੋਅ ਬਾਇਡਨ ਨੇ ਬਿਲਕੁਲ ਤੰਦਰੁਸਤ ਹੋਣ ਦਾ ਦਾਅਵਾ ਕਰਦਿਆਂ ਤਹੱਈਆ ਕੀਤਾ ਹੈ ਕਿ ਉਹ ਨਵੰਬਰ ’ਚ ਹੋਣ ਵਾਲੀਆਂ ਚੋਣਾਂ ’ਚ ਆਪਣੇ ਵਿਰੋਧੀ ਰਿਪਬਲਿਕਨ ਆਗੂ ਡੋਨਲਡ ਟਰੰਪ ਨੂੰ ਹਰਾਉਣਗੇ। ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਉਹ ਤਾਜ਼ਾ ਘਟਨਾਕ੍ਰਮ ਦੌਰਾਨ ਦੋ ਵੱਡੀਆਂ ਗਲਤੀਆਂ ਕਰ ਬੈਠੇ ਜਿਸ ਨਾਲ ਉਨ੍ਹਾਂ ਦੀ ਉਮਰ ਅਤੇ ਸਿਹਤ ਨੂੰ ਲੈ ਕੇ ਮੁੜ ਅੰਦਾਜ਼ੇ ਲੱਗਣੇ ਸ਼ੁਰੂ ਹੋ ਗਏ ਹਨ।
ਵਾਸ਼ਿੰਗਟਨ ’ਚ ਨਾਟੋ ਸਿਖਰ ਸੰਮੇਲਨ ਦੀ ਸਮਾਪਤੀ ਮੌਕੇ ਬਾਇਡਨ ਨੇ ਕਿਹਾ ਕਿ ਕੋਈ ਵੀ ਵਿਅਕਤੀ ਉਨ੍ਹਾਂ ਨੂੰ ਇਹ ਨਹੀਂ ਆਖ ਰਿਹਾ ਹੈ ਕਿ ਉਹ ਦੁਬਾਰਾ ਚੋਣ ਨਹੀਂ ਜਿੱਤ ਸਕਦੇ ਹਨ। ਬਾਇਡਨ (81) ਅਮਰੀਕਾ ਦੇ ਸਭ ਤੋਂ ਉਮਰ ਦਰਾਜ਼ ਰਾਸ਼ਟਰਪਤੀ ਹਨ। ਉਨ੍ਹਾਂ ਕਿਹਾ, ‘‘ਮੈਂ ਚੋਣ ਲੜਨ ਲਈ ਵਚਨਬੱਧ ਹਾਂ। ਮੈਨੂੰ ਲਗਦਾ ਹੈ ਕਿ ਮੈਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਲਈ ਸਭ ਤੋਂ ਯੋਗ ਵਿਅਕਤੀ ਹਾਂ।’’