ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰੂਸ ਤੇ ਯੂਕਰੇਨ ਵਿਚਾਲੇ ਸਥਿਤੀ ਵਿਗੜਦੀ ਜਾ ਰਹੀ ਹੈ। ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਸਿਧਾਂਤਕ ਤੌਰ ’ਤੇ ਮੁਲਾਕਾਤ ਕਰਨ ਲਈ ਸਹਿਮਤ ਹੋ ਗਏ ਹਨ। ਪਰ ਇਸ ਦੌਰਾਨ ਜੇ ਕੋਈ ਹਮਲਾ ਨਹੀਂ ਹੋਵੇਗਾ ਤਾਂ ਹੀ ਉਹ ਰੂਸੀ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ।
ਐਲੀਸੀ ਪੈਲੇਸ ਅਨੁਸਾਰ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਪੁਤਿਨ ਨਾਲ ਦਿਨ ’ਚ ਦੋ ਵਾਰ ਟੈਲੀਫੋਨ ’ਤੇ ਗੱਲਬਾਤ ਕੀਤੀ ਤੇ ਯੂਕਰੇਨ ਦੀ ਸਥਿਤੀ ’ਤੇ ਜੋ ਬਾਇਡੇਨ ਮੁਤਾਬਕ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਦੋਹਾਂ ਨੇਤਾਵਾਂ ਨੂੰ ਯੂਰਪ ’ਚ ਸੁਰੱਖਿਆ ਤੇ ਰਣਨੀਤਕ ਸਥਿਰਤਾ ’ਤੇ ਸੰਮੇਲਨ ਆਯੋਜਿਤ ਕਰਨ ਦਾ ਪ੍ਰਸਤਾਵ ਦਿੱਤਾ। ਜਿਸ ਤੋਂ ਬਾਅਦ ਰਾਸ਼ਟਰਪਤੀ ਜੋਅ ਬਿਡੇਨ ਤੇ ਪੁਤਿਨ ਦੋਵਾਂ ਨੇ ਇਸ ਨੂੰ ਸਿਧਾਂਤਕ ਤੌਰ ’ਤੇ ਸਵੀਕਾਰ ਕਰ ਲਿਆ ਹੈ।
ਫਰਾਂਸੀਸੀ ਗਣਰਾਜ ਦੇ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਐਲੀਸੀ ਪੈਲੇਸ ਦੁਆਰਾ ਜਾਰੀ ਕੀਤੇ ਗਏ ਇੱਕ ਬਿਆਨ ਅਨੁਸਾਰ ਫਰਾਂਸ ਦੇ ਰਾਸ਼ਟਰਪਤੀ ਇਸ ਵਿਚਾਰ-ਵਟਾਂਦਰੇ ਦੀ ਸਮੱਗਰੀ ਤਿਆਰ ਕਰਨ ਲਈ ਸਾਰੇ ਹਿੱਤਕਾਰੀਆਂ ਨਾਲ ਮਿਲਕੇ ਕੰਮ ਕਰਨਗੇ। ਇਸ ਤੋਂ ਪਹਿਲਾਂ ਮੈਕਰੋਨ ਨੇ ਯੂਕਰੇਨ ਦੀ ਸਥਿਤੀ ’ਤੇ ਬਾਇਡੇਨ ਤੇ ਪੁਤਿਨ ਨਾਲ ਗੱਲ ਕੀਤੀ।