by vikramsehajpal
ਦਿੱਲੀ,(ਦੇਵ ਇੰਦਰਜੀਤ) :ਆਪਣੀ ਪਹਿਲੀ ਵਿਦੇਸ਼ ਯਾਤਰਾ ’ਤੇ ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਕਰ ਚੁੱਕੇ ਆਸਟਿਨ ਸ਼ੁੱਕਰਵਾਰ ਦੁਪਹਿਰ ਨੂੰ ਭਾਰਤ ਪੁੱਜਣਗੇ। ਅਮਰੀਕਾ ਦੇ ਰੱਖਿਆ ਮੰਤਰੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਵੀ ਮੁਲਾਕਾਤ ਕਰ ਸਕਦੇ ਹਨ।
ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਉਨ੍ਹਾਂ ਦੇ ਅਮਰੀਕੀ ਹਮ-ਰੁਤਬਾ ਲਾਇਡ ਜੇ ਆਸਟਿਨ ਵਿਚਾਲੇ ਸ਼ਨਿਚਰਵਾਰ ਨੂੰ ਹੋਣ ਵਾਲੀ ਗੱਲਬਾਤ ’ਚ ਭਾਰਤ-ਅਮਰੀਕਾ ਸਬੰਧਾਂ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਦੇ ਤਰੀਕੇ, ਚੀਨ ਦੇ ਹਮਲਾਵਰ ਤੇਵਰਾਂ ਦੇ ਮੱਦੇਨਜ਼ਰ ਹਿੰਦ-ਪ੍ਰਸ਼ਾਂਤ ਖੇਤਰ ਵਿਚ ਸਹਿਯੋਗ ਨੂੰ ਬਡ਼੍ਹਾਵਾ ਦੇਣਾ ਅਤੇ ਅਫ਼ਗਾਨਿਸਤਾਨ ’ਚ ਸ਼ਾਂਤੀ ਪ੍ਰਕਿਰਿਆ ਵਰਗੇ ਮੁੱਦੇ ਸ਼ਾਮਲ ਹੋ ਸਕਦੇ ਹਨ। ਇਹ ਜਾਣਕਾਰੀ ਵੀਰਵਾਰ ਨੂੰ ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਲੋਕਾਂ ਨੇ ਦਿੱਤੀ।