ਵਾਸ਼ਿੰਗਟਨ (ਸਾਹਿਬ) - ਬੰਗਲਾਦੇਸ਼ ਦੇ ਹਾਲਾਤਾਂ ਦੇ ਬੋਲਦੇ ਹੋਏ ਅਮਰੀਕਾ ਨੇ ਕਿਹਾ ਹੈ ਕਿ ਬੰਗਲਾਦੇਸ਼ ਵਿੱਚ ਲੋਕਤੰਤਰੀ ਕੀਮਤਾਂ, ਕਾਨੂੰਨ ਦੇ ਸ਼ਾਸਨ ਅਤੇ ਬੰਗਲਾਦੇਸ਼ੀ ਲੋਕਾਂ ਦੀ ਇੱਛਾ ਦਾ ਸਨਮਾਨ ਕਰਦੇ ਹੋਏ ਅੰਤਰਿਮ ਸਰਕਾਰ ਦਾ ਗਠਨਾ ਕੀਤਾ ਜਾਣਾ ਚਾਹੀਦਾ ਹੈ। ਵਿਦੇਸ਼ ਵਿਭਾਗ ਦੇ ਤਰਜਮਾਨ ਮੈਥਿਊ ਮਿਲਰ ਨੇ ਸੋਮਵਾਰ ਨੂੰ ਵਾਸ਼ਿੰਗਟਨ ਵਿੱਚ ਆਪਣੀ ਰੋਜ਼ਾਨਾ ਪ੍ਰੈੱਸ ਮਿਲਣੀ ਦੌਰਾਨ ਕਿਹਾ, ‘‘ਅਸੀਂ ਬੰਗਲਾਦੇਸ਼ ਦੇ ਲੋਕਾਂ ਨੂੰ ਬੰਗਲਾਦੇਸ਼ ਦੀ ਸਰਕਾਰ ਦਾ ਭਵਿੱਖ ਨਿਰਧਾਰਤ ਕਰਦੇ ਹੋਏ ਦੇਖਣਾ ਚਾਹੁੰਦੇ ਹਾਂ।’’
ਮਿਲਰ ਨੇ ਪੱਤਰਕਾਰਾਂ ਨੂੰ ਕਿਹਾ ਕਿ ਅਮਰੀਕਾ ਬੰਗਲਾਦੇਸ਼ ਦੇ ਹਾਲਾਤ ’ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਅਤੇ ਉਹ ਦੇਸ਼ ਵਿੱਚ ਹਿੰਸਾ ਖ਼ਤਮ ਕਰਨ ਤੇ ਪਿਛਲੇ ਕੁਝ ਹਫਤਿਆਂ ਵਿੱਚ ਹੋਈਆਂ ਮੌਤਾਂ ਲਈ ਜਵਾਬਦੇਹੀ ਤੈਅ ਕਰਨ ਦੀ ਅਪੀਲ ਕਰਦਾ ਹੈ। ਉਨ੍ਹਾਂ ਕਿਹਾ, ‘‘ਅੰਤਰਿਮ ਸਰਕਾਰ ਦੇ ਸਬੰਧ ਵਿੱਚ ਸਾਰੇ ਫੈਸਲੇ ਲੋਕਤੰਤਰੀ ਕੀਮਤਾਂ, ਕਾਨੂੰਨ ਦੇ ਸ਼ਾਸਨ ਅਤੇ ਬੰਗਲਾਦੇਸ਼ੀ ਲੋਕਾਂ ਦੀ ਇੱਛਾ ਦਾ ਸਨਮਾਨ ਕਰਦੇ ਹੋਏ ਕੀਤੇ ਜਾਣੇ ਚਾਹੀਦੇ ਹਨ।’’