ਵਿਜੀਲੈਂਸ ਨੇ ਪੰਜਾਬ ਪੁਲਿਸ ਦੇ ਹੌਲਦਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

by jagjeetkaur

ਫਤਿਹਗੜ੍ਹ ਸਾਹਿਬ ਵਿੱਚ ਵਿਜੀਲੈਂਸ ਨੇ ਪੰਜਾਬ ਪੁਲਿਸ ਦੇ ਇੱਕ ਹੌਲਦਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਜਗਜੀਤ ਸਿੰਘ ਵਜੋਂ ਹੋਈ ਹੈ। ਉਸ ਖ਼ਿਲਾਫ਼ ਪਟਿਆਲਾ ਵਿੱਚ ਕੇਸ ਦਰਜ ਕੀਤਾ ਗਿਆ ਸੀ। ਮੁਲਜ਼ਮ ਫਤਿਹਗੜ੍ਹ ਸਾਹਿਬ ਦੇ ਮੋਲੇਪੁਰ ਥਾਣੇ ਵਿੱਚ ਤਾਇਨਾਤ ਸੀ।

ਦੱਸ ਦਈਏ ਕਿ ਖੁਸ਼ਪਾਲ ਸਿੰਘ ਵਾਸੀ ਨੌਲੱਖਾ ਨੇ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਸੀ। ਸ਼ਿਕਾਇਤ ਅਨੁਸਾਰ ਖੁਸ਼ਪਾਲ ਸਿੰਘ ਨੇ ਮੱਝਾਂ ਜਸਵੀਰ ਸਿੰਘ ਨੂੰ ਵੇਚ ਦਿੱਤੀਆਂ ਸਨ। ਸੌਦਾ 84 ਹਜ਼ਾਰ ਰੁਪਏ ਵਿੱਚ ਤੈਅ ਹੋਇਆ ਸੀ। ਬੈਂਕ ‘ਚੋਂ ਪੈਸੇ ਕਢਵਾਉਣ ਦੇ ਨਾਂ ‘ਤੇ ਉਸ ਨਾਲ ਠੱਗੀ ਮਾਰੀ ਗਈ। ਜਸਵੀਰ ਨੇ ਪੈਸੇ ਵਾਪਸ ਨਾ ਕੀਤੇ ਤਾਂ ਖੁਸ਼ਪਾਲ ਨੇ ਐਸਐਸਪੀ ਫਤਿਹਗੜ੍ਹ ਸਾਹਿਬ ਨੂੰ ਦਰਖਾਸਤ ਦਿੱਤੀ। ਇਸ ਨੂੰ ਜਾਂਚ ਲਈ ਮੂਲੇਪੁਰ ਥਾਣੇ ਭੇਜ ਦਿੱਤਾ ਗਿਆ। 

ਖੁਸ਼ਪਾਲ ਸਿੰਘ ਅਨੁਸਾਰ ਦੋਵਾਂ ਧਿਰਾਂ ਨੂੰ ਮੂਲੇਪੁਰ ਥਾਣੇ ਬੁਲਾਇਆ ਗਿਆ। ਉਥੇ ਕਾਂਸਟੇਬਲ ਜਗਜੀਤ ਸਿੰਘ ਨੇ ਉਙਨਾਣ ਦਾ ਰਾਜੀਨਾਮਾ ਕਰਾ ਦਿਤਾ।ਜਸਵੀਰ ਸਿੰਘ ਨੇ 21-21 ਹਜ਼ਾਰ ਰੁਪਏ ਦੀਆਂ 4 ਕਿਸ਼ਤਾਂ ਵਿੱਚ 84 ਹਜ਼ਾਰ ਰੁਪਏ ਦੇਣ ਦੀ ਗੱਲ ਮੰਨ ਲਈ ਸੀ। ਪਹਿਲੀ ਕਿਸ਼ਤ ‘ਚੋਂ 15 ਹਜ਼ਾਰ ਰੁਪਏ ਉਸ ਨੂੰ ਗੂਗਲ ‘ਤੇ ਦਿੱਤੇ ਗਏ। ਇਸ ਵਿੱਚੋਂ ਕਾਂਸਟੇਬਲ ਜਗਜੀਤ ਸਿੰਘ 10 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।ਜਿਸ ਦੀ ਸ਼ਿਕਾਇਤ ਵਿਜੀਲੈਂਸ ਪਟਿਆਲਾ ਰੇਂਜ ਨੂੰ ਕੀਤੀ ਗਈ।

ਜਾਣਕਾਰੀ ਦਿੰਦਿਆਂ ਡੀਐਸਪੀ ਵਿਜੀਲੈਂਸ ਸੁਖਵਿੰਦਰ ਸਿੰਘ ਚੌਹਾਨ ਨੇ ਦੱਸਿਆ ਕਿ ਜਦੋਂ ਖੁਸ਼ਪਾਲ ਸਿੰਘ 10,000 ਰੁਪਏ ਦੇਣ ਗਿਆ ਤਾਂ ਕਾਂਸਟੇਬਲ ਜਗਜੀਤ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਸ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।