ਵਿਜੀਲੈਂਸ ਵੱਲੋਂ PSPCL ਦੇ SDO ਤੇ RA ਨੂੰ 30,000 ਦੀ ਰਿਸ਼ਵਤ ਲੈਂਦੇ ਕੀਤਾ ਕਾਬੂ

by jagjeetkaur

ਸੂਬੇ 'ਚ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ਵਿਚ ਪੰਜਾਬ ਵਿਜੀਲੈਂਸ ਨੇ ਐੱਸਡੀਓ ਹਰਬੰਸ ਸਿੰਘ ਤੇ ਮਾਲੀਆ ਲੇਖਾਕਾਰ ਖੁਸ਼ਵੰਤ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕਰ ਲਿਆ ਹੈ।

ਦੋਵੇਂ ਪੀਐੱਸਪੀਸੀਐੱਲ ਦਫਤਰ ਭਵਾਨਗੀੜ੍ਹ, ਸੰਗਰੂਰ ਜ਼ਿਲ੍ਹੇ ਵਿਚ ਤਾਇਨਾਤ ਸੀ।ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਭਵਾਨੀਗੜ੍ਹ ਵਿਚ ਰਾਈਸ ਸ਼ੈਲਰ ਚਲਾਉਣ ਵਾਲੇ ਹੈਪੀ ਸ਼ਰਮਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ ਤੇ ਦੋਸ਼ ਲਗਾਇਆ ਕਿ ਉਪਰੋਕਤ ਅਧਿਕਾਰੀ ਤੇ ਰਾਈਸ ਸ਼ੈਲਰ ਦੇ ਪਾਵਰ ਲੋਡ ਫਰਕ ਕਾਰਨ ਲਗਾਏ ਗਏ ਲਗਭਗ 3.5 ਲੱਖ ਰੁਪਏ ਦੇ ਜੁਰਮਾਨੇ ਨੂੰ ਨਿਪਟਾਉਣ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਸਨ।

ਸ਼ਿਕਾਇਤ ਦੀ ਸ਼ੁਰੂਆਤੀ ਜਾਂਚ ਦੇ ਬਾਅਦ ਪਟਿਆਲਾ ਰੇਂਜ ਦੀ ਇਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆਤੇ ਦੋ ਸਰਕਾਰੀ ਗਵਾਹਾਂਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਉਕਤ ਦੋਵੇਂ ਮੁਲਜ਼ਮਾਂ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਸਬੰਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਪੁਲਿਸ ਸਟੇਸ਼ਨ ਪਟਿਆਲਾ ਰੇਂਜ ਵਿਚ ਮਾਮਲਾਦਰਜ ਕੀਤਾ ਗਿਆ ਹੈ ਤੇ ਅੱਗੇ ਦੀ ਜਾਂਚ ਜਾਰੀ ਹੈ।