ਵਿਨੇਸ਼ ਫੋਗਾਟ ਨੂੰ ਨਹੀਂ ਮਿਲੇਗਾ ਮੈਡਲ, ਅਪੀਲ ਖਾਰਜ

by vikramsehajpal

ਚੰਡੀਗ੍ਹੜ (ਸਾਹਿਬ) - ਖੇਡਾਂ ਬਾਰੇ ਸਾਲਸੀ ਅਦਾਲਤ ਦੀ ਐਡਹਾਕ ਡਿਵੀਜ਼ਨ ਨੇ ਓਲੰਪਿਕ ਫਾਈਨਲ ਤੋਂ ਪਹਿਲਾਂ ਅਯੋਗ ਐਲਾਨੇ ਜਾਣ ਸਬੰਧੀ ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ (29) ਵੱਲੋਂ ਦਾਇਰ ਅਪੀਲ ਖਾਰਜ ਕਰ ਦਿੱਤੀ ਹੈ। ਭਾਰਤੀ ਓਲੰਪਿਕ ਐਸੋਸੀਏਸ਼ਨ (ਆਈਓਏ) ਨੇ ਇਹ ਜਾਣਕਾਰੀ ਦਿੱਤੀ ਹੈ।

ਵਿਨੇਸ਼ ਨੂੰ ਪਿਛਲੇ ਹਫ਼ਤੇ ਪੈਰਿਸ ਵਿਚ ਮਹਿਲਾ 50 ਕਿਲੋ ਫ੍ਰੀਸਟਾਈਲ ਕੁਸ਼ਤੀ ਦੇ ਫਾਈਨਲ ਤੋਂ ਪਹਿਲਾਂ ਮਹਿਜ਼ 100 ਗ੍ਰਾਮ ਭਾਰ ਵੱਧ ਹੋਣ ਕਰਕੇ ਅਯੋਗ ਐਲਾਨ ਦਿੱਤਾ ਗਿਆ ਸੀ। ਆਈਓਏ ਮੁਖੀ ਪੀਟੀ ਊਸ਼ਾ ਨੇ ਕਿਹਾ, ‘‘ਪਹਿਲਵਾਨ ਵਿਨੇਸ਼ ਫੋਗਾਟ ਨੂੰ ਯੂਨਾਈਟਿਡ ਵਰਲਡ ਰੈਸਲਿੰਗ (ਯੂਡਬਲਿਊਡਬਲਿਊ) ਤੇ ਕੌਮਾਂਤਰੀ ਓਲੰਪਿਕ ਕਮੇਟੀ ਖਿਲਾਫ਼ ਦਾਇਰ ਅਪੀਲ ’ਤੇ ਖੇਡਾਂ ਬਾਰੇ ਸਾਲਸੀ ਅਦਾਲਤ ਦੇ ਫੈਸਲੇ ਤੋਂ ਨਿਰਾਸ਼ ਤੇ ਸਦਮੇ ਵਿੱਚ ਹਾਂ।’’