ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਦੱਸ ਦਈਏ ਕਿ ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। 9 ਵਿਧਾਨ ਸਭਾ ਹਲਕਿਆਂ ਵਾਲੀ ਇੱਕ ਜ਼ਿਮਨੀ ਚੋਣ ਤੇ 1972 ਪੋਲਿੰਗ ਸਟੇਸ਼ਨ ਬਣਾਏ ਗਏ ਹਨ। 16 ਲੱਖ 21 ਹਜ਼ਾਰ ਵੋਟਰ ਨਵੇਂ ਸਸੰਦ ਮੈਬਰ ਦੀ ਚੋਣ ਕਰਨਗੇ। ਦੱਸਣਯੋਗ ਹੈ ਕਿ ਜਲੰਧਰ ਤੋਂ ਸਸੰਦ ਮੈਂਬਰ ਸੰਤੋਖ ਸਿੰਘ ਚੋਧਰੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਇੱਥੇ ਫਿਰ ਜ਼ਿਮਨੀ ਚੋਣ ਹੋ ਰਹੀ ਹੈ।
ਕਾਂਗਰਸ ਵਲੋਂ ਹੁਣ ਆਪਣਾ ਉਮੀਦਵਾਰ ਸੰਤੋਖ ਸਿੰਘ ਚੋਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਐਲਾਨਿਆ ਗਿਆ ,ਉੱਥੇ ਹੀ ਆਮ ਆਦਮੀ ਪਾਰਟੀ ਵਲੋਂ ਸੁਸ਼ੀਲ ਰਿੰਕੂ ਨੂੰ ਆਪਣੀ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਗਿਆ। ਦੱਸ ਦਈਏ ਕਿ ਪਿਛਲੇ ਦਿਨੀਂ ਹੀ ਸੁਸ਼ੀਲ ਰਿੰਕੂ ਆਪਣੇ ਪਾਰਟੀ ਛੱਡ ਕੇ ਆਪ ਪਾਰਟੀ 'ਚ ਸ਼ਮਲ ਹੋਏ ਹਨ। ਭਾਜਪਾ ਵਲੋਂ ਇਕਬਾਲ ਸਿੰਘ ਅਟਵਾਲ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ।ਅਕਾਲੀ ਦਲ - ਬਸਪਾ ਵਲੋਂ ਸੁਖਵਿੰਦਰ ਸਿੰਘ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ ।