ਪੰਜਾਬ ‘ਚ ਨਸ਼ਿਆਂ ਖਿਲਾਫ ਜੰਗ ਜਾਰੀ, ਲੁਧਿਆਣਾ ਦੇ ਇਸ ਇਲਾਕੇ ‘ਚ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਬੁਲਡੋਜ਼ਰ

by nripost

ਲੁਧਿਆਣਾ (ਰਾਘਵ): ਪੰਜਾਬ ਸਰਕਾਰ ਵੱਲੋਂ ਸੂਬੇ ਵਿਚੋਂ ਨਸ਼ੇ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਕਾਰਵਾਈ ਕਰਦਿਆਂ ਲੁਧਿਆਣਾ ਪੁਲਸ ਕਮਿਸ਼ਨਰ ਕੁਲਦੀਪ ਚਾਹਲ ਦੀ ਅਗਵਾਈ ਵਿਚ ਹੈਬੋਵਾਲ ਇਲਾਕੇ ਵਿਚ ਇਕ ਨਸ਼ਾ ਤਸਕਰ ਦੇ ਘਰ ਨੂੰ ਤੋੜਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਨਸ਼ਾ ਤਸਕਰ ਦੇ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਕਈ ਕੇਸ ਦਰਜ ਹਨ। ਇਸ ਮਗਰੋਂ ਪੁਲਸ ਨੇ ਮੁਲਜ਼ਮ ਦੇ ਘਰ 'ਤੇ ਬੁਲਡੋਜ਼ਰ ਚਲਾਇਆ ਹੈ। ਇਸ ਦੌਰਾਨ ਪੁਲਸ ਕਮਿਸ਼ਨਰ ਚਾਹਲ ਤੋਂ ਇਲਾਵਾ ਹੋਰ ਪੁਲਸ ਅਧਿਕਾਰੀ ਅਤੇ ਕਈ ਥਾਣਿਆਂ ਦੀ ਪੁਲਸ ਮੌਕੇ 'ਤੇ ਮੌਜੂਦ ਰਹੀ। ਪੁਲਸ ਕਮਿਸ਼ਨਰ ਨੇ ਕਿਹਾ ਕਿ ਅਜਿਹੀ ਕਾਰਵਾਈ ਅੱਗੇ ਵੀ ਜਾਰੀ ਰਹੇਗੀ। ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ।