ਅਸੀਂ ਬਹੁਤ ਖੁਸ਼ਕਿਸਮਤ ਹਾਂ ਜੋ ਕੈਨੇਡਾ ਨੂੰ ਕਈ ਦੇਸ਼ਾਂ ਤੋਂ ਮਿਲ ਰਿਹਾ ਕੌਮਾਂਤਰੀ ਸਹਿਯੋਗ – ਕ੍ਰਿਸਟੀਆ ਫ੍ਰੀਲੈਂਡ

by mediateam

ਓਂਟਾਰੀਓ (ਵਿਕਰਮ ਸਹਿਜਪਾਲ) : ਸ਼ੁੱਕਰਵਾਰ ਨੂੰ ਜੀ-20 ਸੰਮੇਲਨ ਦੌਰਾਨ ਵਿਦੇਸ਼ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੇ ਕਿਹਾ ਕਿ ਕੈਨੇਡਾ ਬਹੁਤ ਹੀ ਖੁਸ਼ਕਿਸਮਤ ਹੈ ਕਿ ਸਾਨੂੰ ਕਈ ਦੇਸ਼ਾਂ ਤੋਂ ਕੌਮਾਂਤਰੀ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਹੈ ਕਿ ਮਨਮਾਨੇ ਢੰਗ ਨਾਲ ਕਿਸੇ ਨੂੰ ਨਜ਼ਰਬੰਦ ਕਰਕੇ ਰੱਖਣਾ ਬਹੁਤ ਹੀ ਨੁਕਸਾਨਦੇਹ ਹੈ। ਫ੍ਰੀਲੈਂਡ ਨੇ ਆਪਣੇ ਕੈਬਨਿਟ ਸਹਿਯੋਗੀ ਅਤੇ ਵਿੱਤ ਮੰਤਰੀ ਬਿੱਲ ਮੌਰਨਿਊ ਨਾਲ ਪੱਤਰਕਾਰ ਸੰਮੇਲਨ 'ਚ ਕਿਹਾ ਕਿ 2 ਕੈਨੇਡੀਅਨਾਂ ਨੂੰ ਨਜ਼ਰਬੰਦ ਕਰਕੇ ਰੱਖਣ ਦੇ ਸਬੰਧ 'ਚ ਕਈ ਦੇਸ਼ਾਂ ਵੱਲੋਂ ਚੀਨ ਨੂੰ ਸੁਣਨਾ ਪੈ ਰਿਹਾ ਹੈ। 

ਤੁਹਾਨੂੰ ਦੱਸ ਦਈਏ ਕਿ ਉਨ੍ਹਾਂ ਅੱਗੇ ਆਖਿਆ ਕਿ ਇਸ ਮੁਲਾਕਾਤ ਦੌਰਾਨ ਵੀ ਉਨ੍ਹਾਂ ਨੂੰ ਇਹ ਸੱਭ ਸੁਣਨਾ ਹੋਵੇਗਾ। ਪ੍ਰਧਾਨ ਮੰਤਰੀ ਦਫਤਰ ਵੱਲੋਂ ਕਿਹਾ ਗਿਆ ਕਿ ਸੰਮੇਲਨ 'ਚ ਗੱਲਬਾਤ ਦੇ ਪਹਿਲੇ ਦਿਨ ਚੀਨ ਦੇ ਰਾਸ਼ਟਰਪਤੀ ਸ਼ੀ ਜ਼ਿੰਨਪਿੰਗ ਨਾਲ ਪ੍ਰਧਾਨ ਮੰਤਰੀ ਟਰੂਡੋ ਦੀ ਗੱਲਬਾਤ ਕਾਫੀ ਸਕਾਰਾਤਮਕ ਰਹੀ। 

ਸ਼ੁੱਕਰਵਾਰ ਨੂੰ ਜਾਰੀ ਹੋਈ ਇੱਕ ਵੀਡੀਓ 'ਚ ਨਜ਼ਰ ਆ ਰਿਹਾ ਹੈ ਕਿ ਦੋਵੇਂ ਆਗੂ ਲੰਮਾਂ ਸਮਾਂ ਇਕ ਦੂਜੇ ਦੇ ਕੋਲ ਬੈਠੇ ਰਹੇ ਪਰ ਦੋਵਾਂ ਨੇ ਕਈ ਮਿੰਟਾਂ ਤੱਕ ਇਕ ਦੂਜੇ ਨਾਲ ਕੋਈ ਗੱਲਬਾਤ ਨਹੀਂ ਕੀਤੀ। ਇਸ ਦੌਰਾਨ ਆਪਣੇ ਦੂਜੇ ਪਾਸੇ ਬੈਠੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਅਰ ਬੋਲਸੋਨਾਰੋ ਨਾਲ ਟਰੂਡੋ ਗੱਲਬਾਤ ਦੀ ਕੋਸ਼ਿਸ਼ ਕਰਦੇ ਨਜ਼ਰ ਆਏ। ਇਸ ਵੀਡੀਓ ਤੋਂ ਪਹਿਲਾਂ ਟਰੂਡੋ ਅਤੇ ਜ਼ੀ ਨੇ ਇਕ ਦੂਜੇ ਦਾ ਸਵਾਗਤ ਕੀਤਾ।