ਪੱਤਰ ਪ੍ਰੇਰਕ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਸਾਹਮਣੇ ਆ ਰਹੀਆਂ ਹਨ। ਮੌਸਮ ਵਿਭਾਗ ਨੇ 26 ਤੋਂ 27 ਫਰਵਰੀ ਦਰਮਿਆਨ ਪੰਜਾਬ-ਹਰਿਆਣਾ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਵਿਭਾਗ ਅਨੁਸਾਰ ਲੁਧਿਆਣਾ, ਪਟਿਆਲਾ, ਜਲੰਧਰ, ਮੋਗਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿ ਸਕਦੇ ਹਨ। ਹਾਲਾਂਕਿ ਮੰਗਲਵਾਰ ਨੂੰ ਮੌਸਮ ਸਾਫ਼ ਹੋ ਜਾਵੇਗਾ, ਜਿਸ ਤੋਂ ਬਾਅਦ 1 ਤੋਂ 2 ਮਾਰਚ ਨੂੰ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਅਜਿਹੇ 'ਚ ਮੌਸਮ ਮਾਹਿਰਾਂ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।
ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ 'ਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਪੂਰਬੀ ਅਸਾਮ, ਬਿਹਾਰ, ਪੱਛਮੀ ਬੰਗਾਲ, ਝਾਰਖੰਡ, ਉੜੀਸਾ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਦੱਖਣੀ ਛੱਤੀਸਗੜ੍ਹ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।