ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਜੇਕਰ ਕਾਂਗਰਸ ਦੀ ਸੱਤਾ ਵਿੱਚ ਵਾਪਸੀ ਹੋਈ ਤਾਂ ਸਰਕਾਰੀ ਖੇਤਰ ਵਿੱਚ ਯੂਨੀਵਰਸਿਟੀ ਪੱਧਰ ਤੱਕ ਮੁਫ਼ਤ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ।ਉਨ੍ਹਾਂ ਕਿਹਾ ਕਿ ਨਿੱਜੀ ਖੇਤਰ ਵਿੱਚ ਜਨਰਲ ਵਰਗ ਦੇ ਵਿਦਿਆਰਥੀਆਂ ਨੂੰ ਅਨੁਸੂਚਿਤ ਜਾਤੀ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਤਰਜ਼ 'ਤੇ ਵਜ਼ੀਫ਼ਾ ਮੁਹੱਈਆ ਕਰਵਾਇਆ ਜਾਵੇਗਾ।ਇਸ ਤੋਂ ਇਲਾਵਾ, ਉਨ੍ਹਾਂ ਨੇ ਸਿਹਤ ਸਮੇਤ ਵੱਖ-ਵੱਖ ਖੇਤਰਾਂ ਵਿੱਚ ਮੁਫਤ ਸਹੂਲਤਾਂ ਦੇਣ ਦਾ ਵਾਅਦਾ ਕੀਤਾ। ਉਨ੍ਹਾਂ ਨੇ ਕਾਂਗਰਸ ਦੇ ਸੱਤਾ 'ਚ ਆਉਣ 'ਤੇ ਪੰਜਾਬ ਦੇ ਲੋਕਾਂ ਨੂੰ ਇਕ ਲੱਖ ਨੌਕਰੀਆਂ ਦੇਣ ਦਾ ਵਾਅਦਾ ਵੀ ਕੀਤਾ।
ਆਮ ਆਦਮੀ ਪਾਰਟੀ 'ਤੇ ਉਨ੍ਹਾਂ ਕਿਹਾ ਕਿ 'ਆਪ' ਹਰ ਰੋਜ਼ ਝੂਠ ਬੋਲਦੀ ਹੈ। ਮੈਂ ਉਨ੍ਹਾਂ ਦੇ ਝੂਠ ਤੋਂ ਹੈਰਾਨ ਹਾਂ। ਉਹ ਕਿਸ ਤਬਦੀਲੀ ਦੀ ਗੱਲ ਕਰ ਰਹੇ ਹਨ। 'ਆਪ' ਵਿਚ ਹਰ ਤੀਜਾ ਵਿਅਕਤੀ ਅਪਰਾਧ ਵਿਚ ਸ਼ਾਮਲ ਹੈ। ਉਨ੍ਹਾਂ ਕਿਹਾ, "ਅਕਾਲੀ ਦਲ ਕੋਲ ਸਭ ਤੋਂ ਵੱਧ ਅਪਰਾਧਿਕ ਰਿਕਾਰਡ ਵਾਲੇ ਲੋਕ ਹਨ, ਜਿਸ ਤੋਂ ਬਾਅਦ 'ਆਪ' ਹੈ।"