by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋਣ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਹੈਰਾਨੀ ਨਹੀਂ ਪ੍ਰਗਟ ਕੀਤੀ ਹੈ, ਕਿਉਂਕਿ ਉਹ ਲੰਬੇ ਸਮੇਂ ਤੋਂ ਭਾਜਪਾ ਦੇ ਹੱਥਾਂ 'ਚ ਖੇਡ ਰਹੇ ਸਨ।
ਉਨ੍ਹਾਂ ਕਿਹਾ ਕਿ ਕਾਂਗਰਸ ਹੁਣ ਤੱਕ ਦੀ ਸਭ ਤੋਂ ਮਜ਼ਬੂਤ ਪਾਰਟੀ ਬਣ ਕੇ ਉਭਰੇਗੀ, ਕਿਉਂਕਿ ਪਾਰਟੀ ਤੋਂ ਵੱਡਾ ਕੋਈ ਵਿਅਕਤੀ ਨਹੀਂ ਹੁੰਦਾ। ਜੇਕਰ ਕੋਈ ਸੋਚਦਾ ਹੈ ਕਿ ਕਾਂਗਰਸ ਕਮਜ਼ੋਰ ਹੋ ਜਾਵੇਗੀ ਤਾਂ ਇਹ ਉਸ ਦੀ ਬਹੁਤ ਵੱਡੀ ਗਲਤੀ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਜਾਖੜ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੇ ਹਿੰਦੂਤਵ ਦੇ ਏਜੰਡੇ ਦੀ ਬੋਲੀ ਬੋਲਦੇ ਹੋਏ ਪਾਰਟੀ ਨੂੰ ਕਾਫ਼ੀ ਨੁਕਸਾਨ ਪਹੁੰਚਾ ਚੁੱਕੇ ਹਨ।