by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਰੋਜ਼ਪੁਰ - ਮੋਗਾ ਰੋਡ ਤੋਂ ਇਸ ਸਮੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਹਰਿਆਲੀ ਪੈਟਰੋਲ ਪੰਪ ਦੇ ਇੱਕ ਕਰਮਚਾਰੀ ਨੂੰ 2 ਪੁਲਿਸ ਮੁਲਾਜ਼ਮਾਂ ਨੇ ਆਪਣੀ ਗੱਡੀ 'ਚ ਪੈਟਰੋਲ ਪਵਾਉਣ ਸਮੇ ਥੱਪੜ ਮਾਰੇ ਤੇ ਉਸ ਨੂੰ ਕਾਰ 'ਚ ਬਿਠਾ ਲਿਆ। ਇਸ ਸਾਰੀ ਘਟਨਾ ਪੈਟਰੋਲ ਪੰਪ 'ਤੇ ਲੱਗੇ CCTV ਕਮਰੇ 'ਚ ਕੈਦ ਹੋ ਗਈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਅਧਿਕਾਰੀਆਂ ਵਲੋਂ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਮੁਢੱਲੀ ਜਾਂਚ ਦੌਰਾਨ ਪਤਾ ਲਗਾ ਕਿ ਗੱਡੀ 'ਚ ਤੇਲ ਪਵਾਉਣ ਨੂੰ ਲੈ ਕੇ ਪੁਲਿਸ ਮੁਲਾਜ਼ਮਾਂ ਤੇ ਪੈਟਰੋਲ ਪੰਪ ਦੇ ਮੁਲਾਜ਼ਮ ਵਿਚਾਲੇ ਲੜਾਈ ਹੋ ਗਈ ਸੀ। ਫਿਲਹਾਲ ਪੁਲਿਸ ਵਲੋਂ CCTV ਦੇ ਆਧਾਰ 'ਤੇ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ ।