by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਦੇ ਮਜੀਠਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਇੱਕ ਜੋਤੀ ਨਾਮਕ ਕੁੜੀ ਨੇ ਆਪਣੇ ਪਤੀ ਨੂੰ ਘਰ ਲੇਟ ਆਉਣ ਦਾ ਕਾਰਨ ਪੁੱਛਿਆ ਤਾਂ ਉਸ ਦੇ ਪਤੀ ਰਵੀ ਨੇ ਉਸ ਨਾਲ ਕੁੱਟਮਾਰ ਕੀਤੀ। ਜਿਸ ਕਾਰਨ ਉਹ ਗੰਭੀਰ ਜਖ਼ਮੀ ਹੋ ਗਈ , ਹੁਣ ਪੀੜਤਾ ਵਲੋਂ ਪੁਲਿਸ ਕੋਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ।ਪੀੜਤਾ ਨੇ ਦੱਸਿਆ ਕਿ 15 ਸਾਲ ਪਹਿਲਾਂ ਉਸ ਦਾ ਰਵੀ ਨਾਮ ਦੇ ਨੌਜਵਾਨ ਨਾਲ ਵਿਆਹ ਹੋਇਆ ਸੀ ਤੇ ਉਸ ਦੇ 2 ਛੋਟੇ ਬੱਚੇ ਵੀ ਹਨ ਤੇ ਉਸ ਦਾ ਪਤੀ ਹਮੇਸ਼ਾ ਸ਼ਰਾਬ ਪੀ ਕੇ ਘਰ ਆਉਂਦਾ ਸੀ। ਪਿਛਲੇ ਕਾਫੀ ਦਿਨਾਂ ਤੋਂ ਜਦੋ ਸ਼ਰਾਬ ਪੀ ਕੇ ਦੇਰ ਨਾਲ ਘਰ ਆਇਆ ਤਾਂ ਉਸ ਨੇ ਆਪਣੇ ਪਤੀ ਕੋਲੋਂ ਲੇਟ ਆਉਣ ਦਾ ਕਾਰਨ ਪੁੱਛਿਆ। ਇਸ ਦੌਰਾਨ ਉਸ ਦੇ ਪਤੀ ਨੇ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ।ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।