by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਪੰਜਾਬ ਦੀ ਖੇਤੀਬਾੜੀ ਨੂੰ ਆਧੁਨਿਕ ਤਕਨੀਕਾਂ ਨਾਲ ਲੈਸ ਕਰਨ ਲਈ ਪੰਜਾਬ ਦੇ CM ਮਾਨ ਅੱਜ ਕਿਸਾਨਾਂ ਨਾਲ ਮੀਟਿੰਗ ਕਰਨਗੇ। CM ਮਾਨ ਨੇ ਕਿਹਾ ਕਿ ਖੇਤੀਬਾੜੀ ਨੂੰ ਆਧੁਨਿਕ ਤਕਨੀਕਾਂ ਨਾਲ ਲੈਸ ਕਰਨਾ ਬਹੁਤ ਜ਼ਰੂਰੀ ਹੈ ਕਿਉਕਿ ਖੇਤੀਬਾੜੀ ਨੂੰ ਆਰਥਿਕ ਮੰਦਹਾਲੀ 'ਚੋ ਕੱਢਣ ਲਈ ਕਿਸਾਨੀ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਉਹ ਮੀਟਿੰਗ ਦੌਰਾਨ ਕਈ ਮੁੱਦਿਆਂ 'ਤੇ ਵਿਚਾਰ ਚਰਚਾ ਕਰਨਗੇ। CM ਮਾਨ ਨੇ ਕਿਹਾ ਕਿ ਮੀਟਿੰਗ ਦੌਰਾਨ ਗਰਾਉਂਡ ਜ਼ੀਰੋ 'ਤੇ ਜਾ ਕੇ ਸਮੱਸਿਆਵਾਂ ਸੁਣਨਗੇ ਤੇ ਉਨ੍ਹਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। CM ਮਾਨ ਨੇ ਕਿਹਾ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਨੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਦਾ ਫੈਸਲਾ ਕੀਤਾ ਹੈ ।