ਨਿਊਜ਼ ਡੈਸਕ (ਰਿੰਪੀ ਸ਼ਰਮਾ ): ਇਟਾਵਾ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਇੱਕ ਵਿਅਕਤੀ ਦੇ ਕਤਲ ਮਾਮਲੇ 'ਚ ਪੁਲਿਸ ਨੇ ਵੱਡੇ ਖੁਲਾਸੇ ਕੀਤੇ ਹਨ। ਦੱਸਿਆ ਜਾ ਰਿਹਾ ਕਤਲ ਦੀ ਕੋਸ਼ਿਸ਼ 'ਚ ਜਖ਼ਮੀ ਨੌਜਵਾਨ ਦੀ ਪਤਨੀ ਤੇ ਉਸ ਦੇ ਭਤੀਜੇ ਤੇ ਗੋਲੀ ਚਲਾਉਣ ਵਾਲਿਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਮਹਿਲਾ ਨੂੰ ਆਪਣੇ ਜੇਠ ਦੇ ਮੁੰਡੇ ਨਾਲ ਪਿਆਰ ਹੋ ਗਿਆ। ਜਿਸ ਕਾਰਨ ਉਸ ਨੇ ਆਪਣੇ ਪਤੀ ਨੂੰ ਮਾਰਨ ਲਈ 1 ਲੱਖ ਰੁਪਏ ਦੀ ਸੁਪਾਰੀ ਦਿੱਤੀ। ਪੁਲਿਸ ਦੇ ਉੱਚ ਅਧਿਕਾਰੀ ਨੇ ਦੱਸਿਆ ਕਿ ਮੈਨਪੁਰੀ ਅੰਡਰਪਾਸ 'ਤੇ ਸੈਰ ਕਰਦੇ ਬਾਈਕ ਸਵਾਰ ਬਦਮਾਸ਼ਾਂ ਨੇ ਮੁਕੁਟ ਸਿੰਘ ਨੂੰ ਗੋਲੀ ਮਾਰ ਕੇ ਉਸ ਦਾ ਕਤਲ ਕਰ ਦਿਤਾ।
ਪੁਲਿਸ ਨੇ ਮੁਕੁਟ ਦੇ ਪੁੱਤ ਦੀ ਗਵਾਹੀ ਦੇ ਆਧਾਰ 'ਤੇ ਮਾਮਲਾ ਦਰਜ਼ ਕਰਕੇ 3 ਟੀਮ ਦਾ ਗਠਨ ਕੀਤਾ ਸੀ। ਮਾਮਲੇ ਦੀ ਜਾਂਚ ਤੋਂ ਬਾਅਦ ਪੁਲਿਸ ਨੇ ਮੁਕੁਟ ਸਿੰਘ ਦੀ ਪਤਨੀ ਰੀਤਾ ਤੇ ਉਸ ਦੇ ਭਰੀਜੈ ਰਾਕੇਸ਼ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ। ਪੁੱਛਗਿੱਛ ਦੌਰਾਨ ਰੀਟਾ ਨੇ ਕਿਹਾ ਮੁਕੁਟ ਸਿੰਘ ਦਾ ਉਸ ਨਾਲ ਤੀਜਾ ਵਿਆਹ ਸੀ। ਰੀਟਾ ਨੇ ਕਿਹਾ ਕਿ ਉਸ ਦੇ ਪਤੀ ਦੇ ਭਤੀਜੇ ਨਾਲ ਪ੍ਰੇਮ ਸਬੰਧ ਸਨ, ਜਿਸ ਦਾ ਪਤਾ ਉਸ ਦੇ ਪਤੀ ਨੂੰ ਪਤਾ ਲਗਾ ਤਾਂ ਉਸ ਨੇ ਇਸ ਦਾ ਵਿਰੋਧ ਕੀਤਾ। ਇਸ ਤੋਂ ਬਾਅਦ ਭਤੀਜੇ ਨਾਲ ਮਿਲ ਕੇ ਆਪਣੇ ਪਤੀ ਮੁਕੁਟ ਸਿੰਘ ਦਾ ਕਤਲ ਕਰਵਾਉਣ ਲਈ ਸਾਜਿਸ਼ ਰਚੀ ਸੀ ।