by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉਜੈਨ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਇੱਕ 41 ਸਾਲਾ ਵਿਅਕਤੀ ਨੇ ਪਤਨੀ ਦੇ ਚਾਹ ਬਣਾਉਣ 'ਤੇ ਮਨ੍ਹਾਂ ਕਰਨ ਤੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਚਾਹ ਨਾ ਬਣਾਉਣ ਨੂੰ ਲੈ ਕੇ ਗੁੱਸੇ 'ਚ ਦੋਸ਼ੀ ਨੇ ਆਪਣੀ ਪਤਨੀ ਦਾ ਚਕਲੇ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਦੋਸ਼ੀ ਉਸ ਤੋਂ ਬਾਅਦ ਪਤਨੀ ਨੂੰ ਹਸਪਤਾਲ ਲੈ ਗਿਆ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਦੋਸ਼ੀ ਨੇ ਡਾਕਟਰਾਂ ਨੂੰ ਕਿਹਾ ਕਿ ਉਸ ਦੀ ਪਤਨੀ ਨੂੰ ਕਰੰਟ ਲੱਗਾ ਹੈ।
ਅਧਿਕਾਰੀ ਨੇ ਕਿਹਾ ਕਿ ਮ੍ਰਿਤਕ ਦੇ ਸਰੀਰ 'ਤੇ ਕਰੰਟ ਲੱਗਣ ਦੇ ਕੋਈ ਨਿਸ਼ਾਨ ਨਹੀਂ ਸੀ। ਜਦੋ ਪੁਲਿਸ ਨੂੰ ਇਸ ਘਟਨਾ ਦੀ ਸੂਚਨਾ ਮਿਲੀ ਤਾਂ ਦੋਸ਼ੀ ਮੌਕੇ 'ਤੇ ਫਰਾਰ ਹੋ ਗਿਆ ਪਰ ਪੁਲਿਸ ਨੇ ਛਾਪੇਮਾਰੀ ਦੌਰਾਨ ਬਾਅਦ 'ਚ ਗ੍ਰਿਫ਼ਤਾਰ ਕਰ ਲਿਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁੱਛਗਿੱਛ ਦੌਰਾਨ ਦੋਸ਼ੀ ਨੇ ਆਪਣਾ ਦੋਸ਼ ਕਬੂਲ ਕਰ ਲਿਆ ।