by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 7 ਮਈ ਨੂੰ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ 'ਅਤੇ ਅਧਿਆਪਕਾਂ ਦੀ ਮੀਟਿੰਗ ਬੁਲਾਈ ਗਈ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦਫ਼ਤਰ ਵਲੋਂ ਚਿੱਠੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਭਗਵੰਤ ਮਾਨ ਵੱਲੋਂ ਸਾਰੇ ਪ੍ਰਿੰਸੀਪਲ 'ਤੇ ਅਧਿਆਪਕਾਂ ਦੀ ਛੁੱਟੀ ਇਸ ਦਿਨ ਰੱਦ ਕਰ ਦਿੱਤੀ ਗਈ ਹੈ।
ਇਸ ਆਦੇਸ਼ ਦੇ ਮੁਤਾਬਿਕ ਜੇਕਰ ਕਿਸੇ ਅਧਿਆਪਕ ਜਾਂ ਪਿ੍ੰਸੀਪਲ ਨੇ 7 ਮਈ ਨੂੰ ਛੁੱਟੀ ਲੈਣੀ ਹੈ ਤਾਂ ਮੁੱਖ ਵਿਭਾਗ ਤੋਂ ਮਨਜ਼ੂਰੀ ਲੈਣੀ ਪਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਮੰਤਰੀ ਮੰਡਲ ਨੇ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਵੱਖ-ਵੱਖ ਪੱਧਰਾਂ 'ਤੇ 26,454 ਅਸਾਮੀਆਂ 'ਤੇ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ।