by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ ਨੇ ਰੂਸੀ ਫੌਜ ਦੇ ਹਮਲਿਆਂ ਦਾ ਸਾਹਮਣਾ ਕਰ ਰਹੇ ਯੂਕ੍ਰੇਨ ਨੂੰ 50 ਕਰੋੜ ਡਾਲਰ ਦੀ ਵਾਧੂ ਸਹਾਇਤਾ ਦੇਣਾ ਦਾ ਐਲਾਨ ਕੀਤਾ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਫੋਨ 'ਤੇ ਗੱਲਬਾਤ ਕੀਤੀ। ਇਸ ਦੌਰਾਨ ਬਾਈਡੇਨ ਨੇ ਉਨ੍ਹਾਂ ਨੂੰ ਕਿਹਾ ਕਿ (ਯੂਕ੍ਰੇਨ ਨੂੰ) ਵਾਧੂ ਮਦਦ ਜਲਦ ਪਹੁੰਚਾਈ ਜਾਵੇਗੀ।
ਜਾਣਕਾਰੀ ਅਨੁਸਾਰ ਜ਼ੇਲੇਂਸਕੀ ਨੇ ਬਾਈਡੇਨ ਪ੍ਰਸ਼ਾਸਨ ਅਤੇ ਹੋਰ ਪੱਛਮੀ ਦੇਸ਼ਾਂ ਨੂੰ ਯੂਕ੍ਰੇਨ ਨੂੰ ਫੌਜੀ ਲੜਾਕੂ ਜਹਾਜ਼ ਪ੍ਰਦਾਨ ਕਰਨ ਦੀ ਅਪੀਲ ਕੀਤੀ ਹੈ। ਹਾਲਾਂਕਿ, ਅਮਰੀਕਾ ਅਤੇ ਉੱਤਰ ਅਟਲਾਂਟਿਕ ਸੰਧੀ ਸੰਗਠਨ ਹੋਰ ਦੇਸ਼ ਹੁਣ ਤੱਕ ਉਸ ਬੇਨਤੀ ਨੂੰ ਸਵੀਕਾਰ ਕਰਨ ਦੇ ਚਾਹਵਾਨ ਨਹੀਂ ਹਨ ਕਿਉਂਕਿ ਇਸ ਨਾਲ ਜੰਗ ਦਾ ਦਾਇਰਾ ਹੋਰ ਫੈਲ ਸਕਦਾ ਹੈ।