by jaskamal
ਪੱਤਰ ਪ੍ਰੇਰਕ : ਫਰੀਦਕੋਟ ਦੀ ਮਾਡਰਨ ਜੇਲ੍ਹ ਦੇ ਸੁਰੱਖਿਆ ਪ੍ਰਬੰਧਾਂ 'ਤੇ ਇਕ ਵਾਰ ਫਿਰ ਸਵਾਲ ਖੜ੍ਹੇ ਹੋ ਗਏ ਹਨ। ਜੇਲ੍ਹ ਵਿੱਚ ਕੈਦੀ ਅਤੇ ਬੰਦੀ ਖੁੱਲ੍ਹੇਆਮ ਮੋਬਾਈਲ ਫ਼ੋਨ ਦੀ ਵਰਤੋਂ ਕਰ ਰਹੇ ਹਨ, ਜਿਸ ਦੀਆਂ ਕਥਿਤ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆਈਆਂ ਹਨ। ਪ੍ਰਾਪਤ ਖ਼ਬਰ ਅਨੁਸਾਰ ਇੱਥੋਂ ਦੀ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਕੋਲੋਂ ਮੋਬਾਈਲ ਫੋਨ ਬਰਾਮਦ ਹੋਏ ਹਨ। ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਇਨ੍ਹਾਂ ਗੈਂਗਸਟਰਾਂ ਨੇ ਜੇਲ੍ਹ 'ਚ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਅਪਲੋਡ ਕਰ ਦਿੱਤੀ, ਜੋ ਵਾਇਰਲ ਹੋ ਗਈ। ਇਸ ਵੀਡੀਓ ਨੂੰ ਰਾਹੁਲ ਦਾਨਾ ਅਤੇ ਹਵਾਲਾਤੀ ਆਕਾਸ਼ ਨੇ ਬਣਾਇਆ ਹੈ।
ਜਾਣਕਾਰੀ ਮੁਤਾਬਕ ਦੋਵਾਂ ਖਿਲਾਫ ਕਈ ਅਪਰਾਧਿਕ ਮਾਮਲੇ ਦਰਜ ਹਨ। ਮੁਲਜ਼ਮ ਆਕਾਸ਼ ਗੁਰਲਾਲ ਪਹਿਲਵਾਨ ਦੇ ਕਤਲ ਕੇਸ ਵਿੱਚ ਜੇਲ੍ਹ ਵਿੱਚ ਹੈ। ਇਸ ਵੀਡੀਓ ਦੇ ਸਾਹਮਣੇ ਆਉਣ ਕਾਰਨ ਜੇਲ੍ਹ ਦੀ ਸੁਰੱਖਿਆ 'ਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ ਕਿ ਜੇਲ੍ਹ 'ਚ ਮੋਬਾਈਲ ਫ਼ੋਨ ਕਿਵੇਂ ਪਹੁੰਚ ਰਹੇ ਹਨ।