by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ 'ਚ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਕੁਆਰਟਰਾਂ ’ਚ ਇਕ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਔਰਤ ਦੇ ਕਿਸੇ ਵਿਅਕਤੀ ਨਾਲ ਪ੍ਰੇਮ ਸਬੰਧ ਸਨ। ਵਿਅਕਤੀ ਔਰਤ 'ਤੇ ਉਸ ਦੇ ਪੁੱਤਰ ਨਾਲ ਹੀ ਰਹਿੰਦਾ ਸੀ ਪਰ ਕੁਝ ਸਮੇਂ ਤੋਂ ਔਰਤ ਅਤੇ ਉਸ ਦੇ ਪ੍ਰੇਮੀ ਵਿਚਕਾਰ ਝਗੜਾ ਚੱਲ ਰਿਹਾ ਸੀ।
ਉਕਤ ਔਰਤ ਨੇ ਹਮਲਾਵਰ ਨਾਲ ਗੱਲਬਾਤ ਕਰਨੀ ਬੰਦ ਕਰ ਦਿੱਤੀ ਸੀ। ਮ੍ਰਿਤਕ ਔਰਤ ਦੀ ਪਛਾਣ ਸਤਵਿੰਦਰ ਕੌਰ ਵਜੋਂ ਹੋਈ ਹੈ ਜਦਕਿ ਉਸ ਦੇ ਪੁੱਤਰ ਦਾ ਨਾਂ ਮਨਪ੍ਰੀਤ ਸਿੰਘ ਹੈ। ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਕੀਤੀ ਜਾ ਰਹੀ ਹੈ।