by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੀ ਆਨੰਦਪੁਰ ਸਾਹਿਬ ਤੋਂ ਇਕ ਖਬਰ ਸਾਹਮਣੇ ਆਈ ਹੈ, ਜਿਥੇ ਇਕ ਨਵੇਂ ਰੱਖੇ ਜਾ ਰਹੇ ਸ਼ਰਾਬ ਦੇ ਠੇਕੇ ਤੋਂ ਪਰੇਸ਼ਾਨ ਔਰਤਾਂ ਨੇ ਇਕੱਠੇ ਹੋ ਕੇ ਹਮਲਾ ਬੋਲ ਦਿੱਤਾ ਹੈ। ਇਸ ਮਾਮਲੇ ਨੂੰ ਲੈ ਕੇ ਪਿੰਡ ਦੀ ਔਰਤਾਂ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਪਰ ਪੁਲਿਸ ਵਲੋਂ ਠੇਕੇ ਦੇ ਮਾਲਕ 'ਤੇ ਕੋਈ ਐਕਸ਼ਨ ਨਹੀਂ ਲਿਆ ਜਾ ਰਿਹਾ ਸੀ। ਇਸ ਸਭ ਤੋਂ ਪਰੇਸ਼ਾਨ ਹੋ ਕੇ ਔਰਤਾਂ ਨੇ ਠੇਕਾ ਘੜੀਸ ਕੇ ਇਕ ਚੋਏ ਤਕ ਲੈ ਗਈਆਂ ਤੇ ਖੇਤਾਂ ਵਿੱਚ ਸੁੱਟ ਦਿੱਤਾ। ਪਿੰਡ ਵਾਸੀਆਂ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਜੇਕਰ ਕੋਈ ਕਦਮ ਨਹੀਂ ਚੁੱਕਿਆ ਗਿਆ ਤਾਂ ਫਿਰ ਵੱਡਾ ਕਦਮ ਅਸੀਂ ਚੁੱਕਾ ਗਏ ਤੇ ਆਉਣ ਵਾਲੇ ਦਿਨਾਂ ਵਿੱਚ ਵੱਡਾ ਸੰਘਰਸ਼ ਕੀਤਾ ਜਾਵੇਗਾ।