ਮਹਿਲਾਵਾਂ ਨੇ ਵਿਅਕਤੀ ਨਾਲ ਕੀਤੀ ਕੁੱਟਮਾਰ, ਸ਼ੱਕੀ ਹਾਲਾਤ ‘ਚ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੁਸ਼ਿਆਰਪੁਰ ਦੇ ਪਿੰਡ ਛਾਉਣੀ ਕਲਾਂ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਦੱਸਿਆ ਜਾ ਰਿਹਾ ਮੁਹੱਲੇ ਦੀਆਂ ਕੁਝ ਮਹਿਲਾਵਾਂ ਵਲੋਂ ਵਿਅਕਤੀ ਨਾਲ ਕੁੱਟਮਾਰ ਕੀਤੀ ਗਈ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਪੀੜਤ ਪਰਿਵਾਰ ਅਨੁਸਾਰ ਜਿਨ੍ਹਾਂ ਮਹਿਲਾਵਾਂ ਵਲੋਂ ਕੁੱਟਮਾਰ ਕੀਤੀ ਗਈ। ਉਨ੍ਹਾਂ ਨੇ ਹੀ ਉਸ ਨੂੰ ਕੋਈ ਜ਼ਹਿਰੀਲੀ ਚੀਜ਼ ਖਿਲਾਈ ਹੈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਛਾਣ ਜਸਵਿੰਦਰ ਕੁਮਾਰ ਵਾਸੀ ਪਿੰਡ ਛਾਉਣੀ ਕਲਾਂ ਦੇ ਰੂਪ 'ਚ ਹੋਈ ਹੈ। ਮ੍ਰਿਤਕ ਦੀ ਧੀ ਮਨਜਿੰਦਰ ਨੇ ਦੱਸਿਆ ਕਿ ਕੁਝ ਮਹਿਲਾਵਾਂ ਘਰ ਆਇਆ ਤੇ ਉਨ੍ਹਾਂ ਨੇ ਮੇਰੇ ਪਿਤਾ ਜਸਵਿੰਦਰ 'ਤੇ ਚੋਰੀ ਦਾ ਦੋਸ਼ ਲਗਾਇਆ ਤੇ ਉਨ੍ਹਾਂ ਨੇ ਮੇਰੇ ਪਿਤਾ ਤੇ ਮੇਰੀ ਦਾਦੀ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਮਹਿਲਾਵਾਂ ਨੇ ਮੇਰੇ ਪਿਤਾ ਨੂੰ ਕੋਈ ਜ਼ਹਿਰੀਲੀ ਚੀਜ਼ ਖੁਆ ਦਿੱਤੀ, ਅੱਜ ਸਵੇਰੇ ਹਸਪਤਾਲ 'ਚ ਇਲਾਜ਼ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।