by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੌਸਮ ਵਿਭਾਗ ਵਲੋਂ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਤੇ ਭਾਰੀ ਬਰਸਾਤ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ,ਜਦਕਿ ਕੁਝ ਥਾਵਾਂ 'ਤੇ ਲੋਕਾਂ ਨੂੰ ਹੁੰਮਸ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉੱਥੇ ਹੀ ਮੌਸਮ ਵਿਭਾਗ ਵਲੋਂ ਬਾਰਿਸ਼ ਕਾਰਨ ਤਾਪਮਾਨ 'ਚ ਗਿਰਾਵਟ ਦਰਜ਼ ਕੀਤੀ ਗਈ। ਦੱਸ ਦਈਏ ਕਿ ਇਸ ਵੇਲੇ ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ 'ਚ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਪੰਜਾਬ ਦੇ ਕਈ ਪਿੰਡਾਂ 'ਚ ਬਰਸਾਤ ਕਾਰਨ ਹੜ੍ਹ ਵਰਗੇ ਹਾਲਤ ਬਣੇ ਹੋਏ ਹਨ ਤੇ ਬਹੁਤ ਲੋਕ ਘਰੋਂ ਬੇਘਰ ਹੋ ਗਏ ਹਨ, ਜਦਕਿ ਹੁਣ ਤੱਕ ਹਜ਼ਾਰਾਂ ਲੋਕਾਂ ਦੀ ਜਾਨ ਚੱਲੀ ਗਈ। ਪੰਜਾਬ ਦੇ ਮੁਕਤਸਰ ,ਬਠਿੰਡਾ, ਜਲੰਧਰ, ਅੰਮ੍ਰਿਤਸਰ, ਮਾਨਸਾ ਆਦਿ ਜ਼ਿਲ੍ਹਿਆਂ ਨੂੰ ਛੱਡ ਕੇ ਬਾਕੀ ਇਲਾਕਿਆਂ 'ਚ ਬਾਰਿਸ਼ ਹੋਵੇਗੀ ।