by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਆਉਣ ਵਾਲੇ ਦਿਨਾਂ 'ਚ ਲੋਕਾਂ ਨੂੰ ਰਾਹਤ ਮਿਲੇਗੀ ਕਿਉਕਿ ਮੌਸਮ ਵਿਭਾਗ ਵਲੋਂ 2 ਤੋਂ 5 ਅਗਸਤ ਤੱਕ ਭਾਰੀ ਬਰਸਾਤ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਬਾਰਿਸ਼ ਦੌਰਾਨ30 ਕਿਲੋਮੀਟਰ ਪ੍ਰਤੀ ਘੰਟੇ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ 1 ਅਗਸਤ ਨੂੰ ਪੱਛਮੀ ਮਾਲਵੇ ਨੂੰ ਛੱਡ ਕੇ ਸੂਬੇ ਦੇ ਬਾਕੀ ਇਲਾਕਿਆਂ 'ਚ ਮੀਂਹ ਪੈਣ ਦੀ ਸਭ ਤੋਂ ਵੱਧ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ 2 ਅਗਸਤ ਨੂੰ ਬਰਸਾਤ ਦੇ ਨਾਲ ਨਾਲ ਗੜੇਮਾਰੀ ਵੀ ਹੋ ਸਕਦੀ ਹੈ ,ਉੱਥੇ ਹੀ 4 ਅਗਸਤ ਨੂੰ ਤਾਪਮਾਨ 28 ਡਿਗਰੀ ਦੇ ਕੋਲ ਰਹੇਗਾ, ਜਦਕਿ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਤੋਂ ਹੇਠਾਂ ਜਾ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਸ਼ਾਮ ਨੂੰ ਅੰਮ੍ਰਿਤਸਰ, ਮੋਗਾ, ਮਾਨਸਾ ,ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ , ਜਲੰਧਰ ਸਮੇਤ ਕਈ ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਦੇ ਨਾਲ ਦਰਮਿਆਨੀ ਮੀਂਹ ਪੈਣ ਦੇ ਆਸਾਰ ਹਨ ।