ਨਿਊਜ਼ ਡੈਸਕ (ਜਸਕਮਲ) : ਪੰਜਾਬ 'ਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਵੋਟਰ ਆਈ ਡੀ ਕਾਰਡ ਤੋਂ ਇਲਾਵਾ 12 ਹੋਰ ਬਦਲਵੇਂ ਦਸਤਾਵੇਜ਼ਾਂ ਨੂੰ ਆਪਣੀ ਪਛਾਣ ਦੇ ਸਬੂਤਾਂ ਵਜੋਂ ਵਰਤ ਕੇ ਵੋਟ ਪਾ ਸਕਣਗੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਵੋਟਰ ਆਈ ਡੀ ਕਾਰਡ ਨਹੀਂ ਹੈ ਉਹ ਵੀ ਵੋਟ ਪਾ ਸਕਣਗੇ।
ਚੋਣ ਅਧਿਕਾਰੀ ਨੇ ਕਿਹਾ ਕਿ ਜੇਕਰ ਕਿਸੇ ਕੋਲ ਵੋਟਰ ਕਾਰਡ ਨਹੀਂ ਹੈ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਫੋਟੋ ਸਮੇਤ ਬੈਂਕ ਜਾਂ ਡਾਕਖਾਨੇ ਦੀ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਅਧੀਨ ਜਾਰੀ ਕੀਤਾ ਗਿਆ ਸਿਹਤ ਬੀਮਾ ਸਮਾਰਟ ਕਾਰਡ, ਡਰਾਈਵਿੰਗ ਲਾਇਸੈਂਸ, ਪੈਨ ਕਾਰਡ, ਐੱਨਪੀਆਰ ਤਹਿਤ ਜਾਰੀ ਕੀਤਾ ਗਿਆ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਵਾਲੇ ਪੈਨਸ਼ਨ ਦਸਤਾਵੇਜ਼, ਸੰਸਦ ਮੈਂਬਰਾਂ/ਵਿਧਾਇਕਾਂ/ਐੱਮਐੱਲਸੀ ਨੂੰ ਜਾਰੀ ਕੀਤੇ ਅਧਿਕਾਰਤ ਪਛਾਣ ਪੱਤਰ ਅਤੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵਲੋਂ ਜਾਰੀ ਯੂਨੀਕ ਡਿਸਏਬਿਲਟੀ ਆਈਡੀ (ਯੂਡੀਆਈਡੀ) ਦਾ ਇਸਤੇਮਾਲ ਕਰ ਕੇ ਆਪਣੀ ਵੋਟ ਪਾ ਸਕਦੇ ਹਨ।