by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਰਤਾਰਪੁਰ ਦੇ ਜੀ. ਟੀ. ਰੋਡ 'ਤੇ ਸੀ. ਆਰ. ਪੀ. ਐੱਫ. ਕੈਂਪਸ ਸਰਾਏਖਾਸ ਦੇ ਸਾਹਮਣੇ ਕਿਸੇ ਅਣਪਛਾਤੀ ਗੱਡੀ ਦੀ ਲਪੇਟ ਵਿਚ ਆਉਣ ਨਾਲ ਇਕ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ। ਏ. ਐੱਸ. ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਦੇਰ ਰਾਤ ਇਸ ਘਟਨਾ ਦੀ ਸੂਚਨਾ ਮਿਲੀ ਅਤੇ ਉਨ੍ਹਾਂ ਵਲੋਂ ਮੌਕੇ ਤੇ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਹਾਦਸੇ ਨਾਲ ਨੌਜਵਾਨ ਦੀ ਬਾਂਹ ਟੁੱਟ ਗਈ ਸੀ ਅਤੇ ਸਿਰ 'ਤੇ ਵੀ ਸੱਟਾਂ ਲੱਗੀਆਂ। ਮ੍ਰਿਤਕ ਦੀ 34-35 ਸਾਲ ਦੀ ਉਮਰ ਹੈ ਉਸ ਨੇ ਨੀਲੇ ਰੰਗ ਦੀ ਕਮੀਜ਼ ਅਤੇ ਗੂੜੇ ਨੀਲੇ ਰੰਗ ਦਾ ਲੋਅਰ ਪਾਇਆ ਸੀ। ਮ੍ਰਿਤਕ ਦੀ ਲਾਸ਼ ਪਛਾਣ ਲਈ ਸਿਵਲ ਹਸਪਤਾਲ ਜਲੰਧਰ ਵਿਖੇ ਰਖੀ ਗਈ ਹੈ।