by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਗਾ ਜ਼ਿਲ੍ਹੇ ਦੇ ਪਿੰਡ ਦੀ ਇਕ 16 ਸਾਲਾ ਨਾਬਾਲਗ ਲੜਕੀ ਨੂੰ ਉਸਦੇ ਕਥਿਤ ਪ੍ਰੇਮੀ ਵੱਲੋਂ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਸ਼ਿਕਾਇਤ ਪੱਤਰ 'ਚ ਲੜਕੀ ਦੇ ਪਿਤਾ ਨੇ ਕਿਹਾ ਕਿ ਕੋਈ ਅਣਪਛਾਤਾ ਵਿਅਕਤੀ ਉਨ੍ਹਾਂ ਦੀ ਬੇਟੀ ਨੂੰ ਵਿਆਹ ਦਾ ਝਾਂਸਾ ਦੇ ਕੇ ਘਰੋਂ ਵਰਗਲਾ ਕੇ ਲੈ ਗਿਆ।
ਲੜਕੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੱਧਰ ’ਤੇ ਲੜਕੀ ਦੀ ਬਹੁਤ ਭਾਲ ਕੀਤੀ, ਕੋਈ ਸੁਰਾਗ ਨਾ ਮਿਲਣ ’ਤੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।