ਨਿਊਜ਼ ਡੈਸਕ (ਰਿੰਪੀ ਸ਼ਰਮਾ) : ਛੱਤੀਸਗੜ੍ਹ ਦੇ ਬਲੋਦ ਜ਼ਿਲ੍ਹੇ 'ਚ ਇੱਕ ਨਾਬਾਲਗ ਲੜਕੀ ਨੂੰ ਅਗਵਾ ਕਰ ਉਸ ਨਾਲ ਇਕ ਨੌਜਵਾਨ ਵਲੋਂ ਜ਼ਬਰ ਜਨਾਹ ਕਰਨ ਦਾ ਮਾਮਲਾ ਸਾਮਣੇ ਆਇਆ ਹੈ
ਜਾਣਕਾਰੀ ਅਨੁਸਾਰ ਬਾਲੋਦ ਪੁਲੀਸ ਨੇ ਨਾਬਾਲਗ ਲੜਕੀ ਦੇ ਰਿਸ਼ਤੇਦਾਰਾਂ ਨੇ ਦੌਂਦੀਲੋਹਾਰਾ ਪੁਲੀਸ ਸਟੇਸ਼ਨ 'ਚ ਉਸ ਦੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਸੀ। ਪੁਲੀਸ ਨੇ ਲੜਕੀ ਦੇ ਪਿਤਾ ਦੀ ਸ਼ਿਕਾਇਤ ’ਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਅਗਵਾ ਦਾ ਕੇਸ ਦਰਜ ਕਰ ਲਿਆ ਹੈ। ਇਸ ਤੋਂ ਬਾਅਦ ਪੁਲਿਸ ਨੇ ਲਾਪਤਾ ਨਾਬਾਲਗ ਨੂੰ ਲੱਭਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਦੇ ਸਾਹਮਣੇ ਵੱਡੀ ਚੁਣੌਤੀ ਇਹ ਸੀ ਕਿ ਜੋ ਲੜਕੀ ਲਾਪਤਾ ਹੋਈ ਸੀ, ਉਸਦਾ ਮੋਬਾਈਲ ਬੰਦ ਸੀ। ਪੁਲਿਸ ਸੁਪਰਡੈਂਟ ਜਤਿੰਦਰ ਕੁਮਾਰ ਯਾਦਵ ਦੀ ਅਗਵਾਈ 'ਚ ਵਿਸ਼ੇਸ਼ ਟੀਮ ਗਠਿਤ ਕੀਤੀ ਗਈ ਸੀ ਤੇ ਸਾਈਬਰ ਸੈੱਲ ਦੇ ਨਾਲ-ਨਾਲ ਦੌਂਡੀਲੋਹਾਰਾ ਥਾਣੇ ਦੀ ਟੀਮ ਲੜਕੀ ਦੀ ਭਾਲ 'ਚ ਲੱਗੀ ਹੋਈ ਸੀ |
ਪੁਲੀਸ ਨੂੰ ਬੁੱਲਟੋਲਾ ਵਾਸੀ ਤਿਲਕਰਾਮ ਮਾਨਿਕਪੁਰੀ ’ਤੇ ਸ਼ੱਕ ਹੋਇਆ। ਪੁਲਿਸ ਨੂੰ ਪਤਾ ਲੱਗਾ ਕਿ ਤਿਲਕਰਾਮ ਲੇਹ ਲੱਦਾਖ 'ਚ ਹੈ, ਜਿਸ ਤੋਂ ਬਾਅਦ ਦੌਂਡੀਲੋਹਾਰਾ ਥਾਣੇ ਦੀ ਟੀਮ ਲੱਦਾਖ ਲਈ ਰਵਾਨਾ ਹੋਈ ਤੇ ਲੜਕੀ ਨੂੰ ਲੱਦਾਖ ਤੋਂ ਬਰਾਮਦ ਕਰ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।