ਦੇਵੀਗੜ੍ਹ ‘ਚ ਨੌਜਵਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਖੁਦਕੁਸ਼ੀ

by nripost

ਦੇਵੀਗੜ੍ਹ (ਨੇਹਾ): ਥਾਣਾ ਜੁਲਕਾਂ ਅਧੀਨ ਪੈਂਦੇ ਪਿੰਡ ਲੇਹਲਾਂ ਜਗੀਰ ਦੇ ਵਸਨੀਕ ਇਕ ਨੌਜਵਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਸ ਸਬੰਧੀ ਪਿੰਡ ਦੇ ਸਰਪੰਚ ਨਰਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਜਗਤਾਰ ਸਿੰਘ ਪੁੱਤਰ ਜਸਵਿੰਦਰ ਸਿੰਘ ਦੇ ਸਿਰ ’ਤੇ ਪੰਜ-ਛੇ ਲੱਖ ਰੁਪਏ ਦਾ ਕਰਜ਼ਾ ਸੀ। ਜਿਸ ਕਰਕੇ ਉਹ ਪ੍ਰੇਸ਼ਾਨ ਰਹਿੰਦਾ ਸੀ। ਬੀਤੇ ਦਿਨ ਉਸ ਨੇ ਜ਼ਹਿਰੀਲੀ ਚੀਜ਼ ਖਾ ਲਈ। ਉਸ ਨੂੰ ਦੁੱਧਨਸਾਧਾਂ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ ਜਿੱਥੇ ਉਹ ਕੁਝ ਠੀਕ ਹੋਕੇ ਘਰ ਆ ਗਿਆਸੀ। ਰਾਤ ਸਮੇਂ ਨੌਜਵਾਨ ਜਗਤਾਰ ਸਿੰਘ ਦੀ ਸਿਹਤ ਖਰਾਬ ਹੋਣ ਲੱਗ ਪਈ ਤਾਂ ਉਸ ਨੂੰ ਪਟਿਆਲਾ ਹਸਪਤਾਲ ਲੈਕੇ ਜਾਂਦੇ ਸਮੇਂ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ, ਉਹ ਆਪਣੇ ਪਿੱਛੇ ਪਤਨੀ, ਇਕ ਮੁੰਡਾ ਅਤੇ ਇੱਕ ਕੁੜੀ ਛੱਡ ਗਿਆ ਹੈ।