by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਰੂਸ ਨਾਲ ਸਬੰਧ ਰੱਖਣ ਵਾਲੀਆਂ 11 ਸਿਆਸੀ ਪਾਰਟੀਆਂ ਦੀਆਂ ਗਤੀਵਿਧੀਆਂ ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ ਹੈ। ਇਨ੍ਹਾਂ ਵਿੱਚੋਂ ਸਭ ਤੋਂ ਵੱਡਾ ਅਪੋਜ਼ਿਸ਼ਨ ਪਲੇਟਫਾਰਮ ਫਾਰ ਲਾਈਫ ਹੈ, ਜਿਸ ਕੋਲ 450 ਮੈਂਬਰੀ ਯੂਕ੍ਰੇਨੀ ਸੰਸਦ ਵਿੱਚ 44 ਸੀਟਾਂ ਹਨ।
ਜ਼ੇਲੇਂਸਕੀ ਨੇ ਕਿਹਾ ਕਿ ਰੂਸ ਦੁਆਰਾ ਸ਼ੁਰੂ ਕੀਤੀ ਗਈ ਵਿਆਪਕ ਜੰਗ ਅਤੇ ਰੂਸ ਨਾਲ ਕੁਝ ਰਾਜਨੀਤਕ ਪਾਰਟੀਆਂ ਦੇ ਸਬੰਧਾਂ ਦੇ ਮੱਦੇਨਜ਼ਰ ਕਈ ਰਾਜਨੀਤਕ ਪਾਰਟੀਆਂ ਦੀਆਂ ਗਤੀਵਿਧੀਆਂ ਨੂੰ ਮਾਰਸ਼ਲ ਲਾਅ ਦੀ ਮਿਆਦ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ।
ਉਹਨਾਂ ਨੇ ਕਿਹਾ ਕਿ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਫੁੱਟ ਪਾਉਣ ਦੇ ਮਕਸਦ ਨਾਲ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਕਾਮਯਾਬ ਨਹੀਂ ਹੋਣ ਦਿੱਤੀਆਂ ਜਾਣਗੀਆਂ।